ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 3 ਖ਼ਿਲਾਫ਼ ਮੁਕੱਦਮਾ ਦਰਜ
ਅਜੀਤ ਡੈਸਕ
01-04-2026
15 ਗ੍ਰਾਮ ਚਿੱਟਾ ਫੜਿਆ
ਥਾਣਾ ਸਦਰ ਮਾਨਸਾ ਪੁਲਿਸ ਪਾਰਟੀ ਨੇ ਸੱਦਾ ਸਿੰਘ ਵਾਲਾ ਰੋਡ ਮੂਸਾ ਨਜ਼ਦੀਕ ਗਸ਼ਤ ਦੌਰਾਨ ਮਨਪ੍ਰੀਤ ਸਿੰਘ ਵਾਸੀ ਘੁੰਮਣ ਕਲਾਂ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਇਸੇ ਤਰ੍ਹਾਂ ਥਾਣਾ ਸਦਰ ਬੁਢਲਾਡਾ ਪੁਲਿਸ ਪਾਰਟੀ ਨੇ ਪਿੰਡ ਰੱਲੀ ਕੋਲ ਗਸ਼ਤ ਦੌਰਾਨ ਸੁਖਵਿੰਦਰ ਸਿੰਘ ਵਾਸੀ ਬੁਢਲਾਡਾ ਨੂੰ ਫੜ੍ਹ ਕੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |