27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੰਜਾਬ ਸਰਕਾਰ ਛੇਤੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ- ਦਿਆਲ ਸੋਢੀ <br/> ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਲਈ ਭਾਜਪਾ ਨੇ ਸੌਂਪਿਆ ਮੰਗ-ਪੱਤਰ

ਭਾਜਪਾ ਆਗੂ ਦਿਆਲ ਸੋਢੀ ਦੀ ਅਗਵਾਈ 'ਚ ਕਿਸਾਨ ਡੀ.ਸੀ. ਨੂੰ ਮੰਗ-ਪੱਤਰ ਸੌਂਪਦੇ ਹੋਏ ਅਤੇ (ਸੱਜੇ) ਖ਼ਰਾਬ ਹੋਈ ਕਣਕ ਦਿਖਾਉਂਦੇ ਹੋਏ | ਤਸਵੀਰਾਂ: ਲਵਲੀ <br/> 04-04-2026
ਬਠਿੰਡਾ, 3 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਅਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਸਕੱਤਰ ਮੇਜਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਅੰਦਰ ਪਿਛਲੇ ਦਿਨੀਂ ਮੀਂਹ ਨਾਲ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਏ ਅਤੇ ਕਿਸਾਨਾਂ ਨੂੰ ਫ਼ੌਰੀ ਮੁਆਵਜ਼ਾ ਦਿੱਤਾ ਜਾਵੇ | ਇਸ ਸਬੰਧੀ ਉਨਾਂ ਵਲੋਂ ਪੀੜਤ ਕਿਸਾਨਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ | ਦਿਆਲ ਸੋਢੀ ਨੇ ਕਿਹਾ ਕਿ ਬੇਮੌਸਮੀ ਬਰਸਾਤ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਕਿਸਾਨ ਆਰਥਿਕ ਤੌਰ 'ਤੇ ਝੰਬੇ ਗਏ ਹਨ, ਜਿੰਨਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਇਸ ਨੁਕਸਾਨ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰੇ, ਤਾਂ ਜੋ ਪੀੜਤ ਕਿਸਾਨਾਂ ਨੂੰ ਸਮੇਂ ਸਿਰ ਪੂਰਾ ਮੁਆਵਜ਼ਾ ਮਿਲ ਸਕੇ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਉਹ ਕਿਹਾ ਕਰਦੇ ਸਨ ਕਿ ਕਿਸਾਨਾਂ ਨੂੰ ਬਿਨਾਂ ਗਿਰਦਾਵਰੀ ਦੇ ਹੀ ਮੁਆਵਜ਼ਾ ਮਿਲਣਾ ਚਾਹੀਦਾ ਹੈ ਪਰ ਅੱਜ ਆਪਣੀ ਗੱਲ ਤੋਂ ਮੁਕਰ ਗਏ ਹਨ | ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੇਤੀ ਪ੍ਰਧਾਨ ਸੂਬੇ ਪੰਜਾਬ 'ਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਨਹੀਂ ਹੋ ਸਕੀ, ਪੰਜਾਬ ਦਾ ਕਿਸਾਨ ਇਸ ਸਕੀਮ ਤੋਂ ਵਾਂਝਾ ਹੈ ਜਦਕਿ ਦੇਸ਼ ਦੇ ਦੂਸਰੇ ਸੂਬੇ ਇਸ ਸਕੀਮ ਦਾ ਪੂਰਾ ਲਾਭ ਲੈ ਰਹੇ ਹਨ |ਜੇਕਰ ਪੰਜਾਬ 'ਚ ਵੀ ਇਹ ਯੋਜਨਾ ਲਾਗੂ ਹੁੰਦੀ ਤਾਂ ਅੱਜ ਪੰਜਾਬ ਦੇ ਕਿਸਾਨਾਂ ਦੇ ਹੋਏ ਫ਼ਸਲਾਂ ਦੇ ਨੁਕਸਾਨ ਦੀ ਆਪਮੁਹਾਰੇ ਭਰਪਾਈ ਹੋ ਸਕਦੀ ਸੀ | ਉਨ੍ਹਾਂ ਪਿੰਡ ਬਾਲਿਆਂਵਾਲੀ ਅਤੇ ਭੂੰਦੜ ਵਿਖੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ ਹੈ, ਜਿਸ ਤੋਂ ਪਤਾ ਲੱਗਿਆ ਹੈ ਕਿ ਬਹੁਤ ਸਾਰੇ ਕਿਸਾਨਾਂ ਨੇ ਜ਼ਮੀਨ ਠੇਕੇ 'ਤੇ ਲਈ ਹੋਈ ਹੈ ਤੇ ਉਕਤ ਨੁਕਸਾਨ ਕਰਕੇ ਉਨ੍ਹਾਂ ਨੂੰ ਠੇਕੇ ਦੀ ਅਗਲੀ ਕਿਸ਼ਤ ਭਰਨੀ ਬੜੀ ਮੁਸ਼ਕਿਲ ਹੋਵੇਗੀ, ਜਿਸ ਲਈ ਸੂਬਾ ਸਰਕਾਰ ਨੂੰ ਜਲਦੀ ਤੋਂ ਜਲਦੀ ਕਿਸਾਨਾਂ ਨੰੂ
ਪਿਛਲੀ ਖ਼ਬਰ ਮੌਸਮ ਦੀ ਗੜਬੜੀ ਕਾਰਨ ਕਿਸਾਨ ਚਿੰਤਤ, ਆਉਣ ਵਾਲੇ ਦਿਨਾਂ 'ਚ ਤੇਜ ਹੋ ਸਕਦਾ ਹੈ ਵਾਢੀ ਦਾ ਕੰਮ <br/> ਜ਼ਿਲੇ੍ਹ 'ਚ ਕ... ਅਗਲੀ ਖ਼ਬਰ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।