26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

7 ਅਪ੍ਰੈਲ ਦੀ ਬੁਢਲਾਡਾ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ <br/>

ਪਿੰਡ ਮੰਡੇਰ ਵਿਖੇ ਮੀਟਿੰਗ ਕਰਦੇ ਹੋਏ ਅਕਾਲੀ ਵਰਕਰ | ਤਸਵੀਰ : ਪਾਲ ਸਿੰਘ ਮੰਡੇਰ <br/> 04-04-2026
ਬਰੇਟਾ, 3 ਅਪ੍ਰੈਲ (ਪਾਲ ਸਿੰਘ ਮੰਡੇਰ)- ਸ਼ੋ੍ਰਮਣੀ ਅਕਾਲੀ ਦਲ ਵਲੋਂ 7 ਅਪ੍ਰੈਲ ਨੂੰ ਬੁਢਲਾਡਾ ਵਿਖੇ ਕੀਤੀ ਜਾ ਰਹੀ 'ਪੰਜਾਬ ਬਚਾਓ ਰੈਲੀ' 'ਚ ਬੇਮਿਸਾਲ ਇਕੱਠ ਹੋਵੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ ਅਤੇ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪਿੰਡ ਰਾਮਗੜ੍ਹ ਸ਼ਾਹਪੁਰੀਆ, ਮਘਾਣੀਆਂ, ਭਖੜਿਆਲ, ਭਾਵਾ, ਕੁੱਲਰੀਆਂ, ਗੋਰਖਨਾਥ, ਮੰਡੇਰ, ਜੁਗਲਾਣ, ਕਾਹਨਗੜ੍ਹ, ਬਖਸ਼ੀਵਾਲਾ ਵਿਖੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ | ਇੱਕ ਲੱਖ ਰੁਪਏ ਦੀ ਸ਼ਗਨ ਸਕੀਮ ਸਮੇਤ ਆਟਾ ਦਾਲ ਸਕੀਮ ਵੀ ਤੁਰੰਤ ਚਾਲੂ ਕਰਨ ਦੇ ਨਾਲ ਹੀ ਐਸ.ਸੀ. ਵਰਗ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ | ਯੂਥ ਅਕਾਲੀ ਦਲ ਦੇ ਆਗੂ ਦਵਿੰਦਰ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ 'ਚ ਨੌਜਵਾਨ ਵਰਗ ਵਧ ਚੜ੍ਹ ਕੇ ਸ਼ਮੂਲੀਅਤ ਕਰੇਗਾ | ਇਸ ਮੌਕੇ ਦਲਵੀਰ ਸਿੰਘ ਕਾਲਾ ਜਵੰਧਾ, ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਸੈਦੇਵਾਲਾ, ਜਸਵੀਰ ਸਿੰਘ ਜੱਸੂ ਕੁੱਲਰੀਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਵਿੰਦਰ ਸਿੰਘ, ਹਰਨੇਕ ਸਿੰਘ, ਸੁਰਜੀਤ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਜਗਪਾਲ ਸਿੰਘ, ਜਸਵੀਰ ਸ਼ਰਮਾ, ਜਸਵੀਰ ਸਿੰਘ ਜੱਸੀ, ਮੇਲਾ ਸਿੰਘ, ਦਰਸ਼ਨ ਸਿੰਘ ਫ਼ੌਜੀ, ਨਰਿੰਦਰਪਾਲ ਸ਼ਰਮਾ, ਨਿਰਮਲ ਸਿੰਘ, ਮੱਘਰ ਸਿੰਘ, ਕਰਨੈਲ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੜਕ ਦੇ ਨਿਰਮਾਣ 'ਚ ਘਟੀਆ ਮਟੀਰੀਅਲ ਵਰਤਣ ਦਾ ਮੁੱਖ ਮੰਤਰੀ ਨੇ ਲਿਆ ਨੋਟਿਸ ਅਗਲੀ ਖ਼ਬਰ ਪੰਜਾਬ ਤੇ ਹੈਦਰਾਬਾਦ ਦੇ ਮੈਚ ਦੀਆਂ ਟਿਕਟਾਂ ਦੀ ਵਿਕਰੀ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।