26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿੱਦਿਅਕ ਤੌਰ 'ਤੇ ਪਿਛੜੇ ਇਲਾਕਿਆਂ ਲਈ ਕਾਂਸਟੀਚੂਐਂਟ ਕਾਲਜ ਚਾਨਣ ਮੁਨਾਰਾ- ਡਾ. ਬਰਾੜ <br/>

ਅਜੀਤ ਡੈਸਕ 04-04-2026
ਬਰੇਟਾ, 3 ਅਪ੍ਰੈਲ (ਪਾਲ ਸਿੰਘ ਮੰਡੇਰ)- ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਦੇ ਦਫ਼ਤਰ ਵਿਖੇ ਸੈਸ਼ਨ 2026-27 ਲਈ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ ਵਿਖੇ ਦਾਖ਼ਲਿਆਂ ਸਬੰਧੀ ਮੀਟਿੰਗ ਕੀਤੀ ਗਈ, ਜਿਸ 'ਚ ਯੂਨੀਵਰਸਿਟੀ ਕਾਲਜ ਬਹਾਦਰਪੁਰ ਦੇ ਇੰਚਾਰਜ ਡਾ. ਬਲਦੇਵ ਸਿੰਘ ਸ਼ਾਮਿਲ ਹੋਏ | ਉਨ੍ਹਾਂ ਕਾਲਜ ਦੀਆਂ ਜ਼ਰੂਰੀ ਲੋੜਾਂ ਸਬੰਧੀ ਜਾਣੂ ਕਰਵਾਇਆ ਅਤੇ ਇਲਾਕੇ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸੈਸ਼ਨ 2026-27 ਤੋਂ ਕਾਲਜ 'ਚ ਨਵੇਂ ਕੋਰਸ ਐਮ. ਏ. ਸਮਾਜ ਸ਼ਾਸਤਰ ਅਤੇ ਐਮ. ਲਿਬ ਸ਼ੁਰੂ ਕਰਨ ਲਈ ਯੂਨੀਵਰਸਿਟੀ ਅਧਿਕਾਰੀਆਂ ਨੂੰ ਬੇਨਤੀ ਕੀਤੀ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕਾਂਸਟੀਚੂਐਂਟ ਕਾਲਜ ਆਪਣੀ ਕਾਰਗੁਜ਼ਾਰੀ ਸਦਕਾ ਉੱਚ ਸਿੱਖਿਆ ਖੇਤਰ 'ਚ ਵੱਡਾ ਯੋਗਦਾਨ ਪਾ ਕੇ ਪਿਛੜੇ ਇਲਾਕਿਆਂ ਲਈ ਚਾਨਣ ਮੁਨਾਰਾ ਬਣ ਕੇ ਉੱਭਰੇ ਹਨ | ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਨਵੇਂ ਸੈਸ਼ਨ ਲਈ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦੀ ਅਗਵਾਈ 'ਚ ਪ੍ਰਾਸਪੈਕਟਸ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਕਾਂਸਟੀਚੂਐਂਟ ਕਾਲਜਾਂ 'ਚ ਦਾਖ਼ਲੇ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਕਾਂਸਟੀਚੂਐਂਟ ਕਾਲਜਾਂ ਦਾ ਮੁੱਖ ਉਦੇਸ਼ ਆਰਥਿਕ ਤੌਰ 'ਤੇ ਪਿਛੜੇ ਅਤੇ ਖ਼ਾਸ ਕਰ ਕੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪੱਧਰ ਦੀ ਉੱਚ ਵਿੱਦਿਆ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ |

ਪਿਛਲੀ ਖ਼ਬਰ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਬਲਵਿੰਦਰ ਕੁਮਾਰ ਬਾਂਸਲ ਰੌਇਲ ਸਿਟੀ ਕਾਲੋਨੀ ਬੁਢਲਾਡਾ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।