26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 04-04-2026
ਜੋਗਾ, 3 ਅਪ੍ਰੈਲ (ਵਿ.ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਦੂਜਾ ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਤੇ ਸੰਦੀਪ ਕੌਰ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਅਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਲਵਪ੍ਰੀਤ ਕੌਰ ਨੇ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੁਰਾਣੇ ਮੋਬਾਈਲ ਫ਼ੋਨਾਂ ਨੂੰ ਸਵੀਕਾਰ ਨਾ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਵਿੱਦਿਅਕ ਤੌਰ 'ਤੇ ਪਿਛੜੇ ਇਲਾਕਿਆਂ ਲਈ ਕਾਂਸਟੀਚੂਐਂਟ ਕਾਲਜ ਚਾਨਣ ਮੁਨਾਰਾ- ਡਾ. ਬਰਾੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।