25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਚੇਅਰਮੈਨ ਬਣਨ ਦੀ ਖੁਸ਼ੀ 'ਚ ਸਲਾਬਤਪੁਰਾ ਦੇ ਅਕਾਲੀ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ <br/>

ਅਜੀਤ ਡੈਸਕ 04-04-2026
ਭਾਈਰੂਪਾ, 3 ਅਪ੍ਰੈਲ (ਵਰਿੰਦਰ ਲੱਕੀ)-ਲੰਘੀ 1 ਅਪ੍ਰੈਲ ਨੂੰ ਬਠਿੰਡਾ ਵਿਖੇ ਹੋਈ ਪੰਚਾਇਤ ਸੰਮਤੀ ਫੂਲ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਚੇਅਰਮੈਨ ਤੇ ਉਪ ਚੇਅਰਮੈਨ ਚੁਣੇ ਜਾਣ 'ਤੇ ਖੁਸ਼ੀ 'ਚ ਖੀਵੇ ਹੋਏ ਅਕਾਲੀ ਸਮਰਥਕਾਂ ਵਲੋਂ ਲਗਾਤਾਰ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ, ਇਸੇ ਕੜ੍ਹੀ ਤਹਿਤ ਲਾਗਲੇ ਪਿੰਡ ਸਲਾਬਤਪੁਰਾ ਵਿਖੇ ਅਕਾਲੀ ਵਰਕਰਾਂ ਵਲੋਂ ਲੱਡੂ ਵੰਡੇ ਗਏ | ਪਿੰਡ ਦੇ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਜੀਤ ਸਿੰਘ ਸਲਾਬਤਪੁਰਾ, ਹਰਜੀਤ ਸਿੰਘ ਬੱਬੂ ਤੇ ਗੁਰਚਰਨ ਸਿੰਘ ਚਰਨਾ ਨੇ ਹਾਜ਼ਰੀਨ ਅਕਾਲੀ ਸਮਰਥਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਲੋਕਾਂ ਦਾ ਭਰੋਸਾ ਲਗਾਤਾਰ ਅਕਾਲੀ ਦਲ 'ਚ ਵੱਧ ਰਿਹਾ ਹੈ ਤੇ ਆਉਣ ਵਾਲੇ ਸਮੇਂ 'ਚ ਵੀ ਇਹ ਭਰੋਸਾ ਬਰਕਰਾਰ ਰਹੇਗਾ | ਆਗੂਆਂ ਨੇ ਕਿਹਾ ਕਿ ਹਲਕੇ ਅੰਦਰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਰਿਕਾਰਡ ਵਿਕਾਸ ਹੋਇਆ ਹੈ ਤੇ ਹੁਣ ਵੀ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਯਤਨਸ਼ੀਲ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਇਕਜੁੱਟਤਾ ਨਾਲ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰਨ | ਇਸ ਮੌਕੇ ਨਛੱਤਰ ਸਿੰਘ ਖਾਲਸਾ, ਰੁਪਿੰਦਰ ਸਿੰਘ ਮੈਂਬਰ, ਨਿਰਮਲ ਸਿੰਘ, ਗੁਰਸੇਵਕ ਸਿੰਘ, ਦਲਬੀਰ ਸਿੰਘ, ਨਿੰਮਾ ਧਾਲੀਵਾਲ, ਸੇਵਾ ਸਿੰਘ, ਹਰਨੇਕ ਸਿੰਘ, ਗੁਰਲਾਲ ਸਿੰਘ, ਪਰਮਿੰਦਰ ਸਿੰਘ, ਲਖਵੀਰ ਸਿੰਘ, ਬਿੰਦਰ ਸਿੰਘ ਪ੍ਰਧਾਨ, ਕੁੱਕੂ ਸਿੰਘ ਆਦਿ ਵਿਅਕਤੀ ਹਾਜ਼ਰ ਸਨ |

ਪਿਛਲੀ ਖ਼ਬਰ ਡਰੱਗ ਤੇ ਸਮਾਜਿਕ-ਆਰਥਿਕ ਸੈਂਸਸ ਲਈ ਸਵੈ-ਗਣਨਾ ਦਾ ਕੰਮ ਜਲਦ ਸ਼ੁਰੂ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਬੈਗ ਤੇ ਸਟੇਸ਼ਨਰੀ ਵੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।