18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਕਾਲੀ ਦਲ ਬੁਢਲਾਡਾ ਰੈਲੀ ਇਤਿਹਾਸਕ ਹੋਵੇਗੀ-ਕਲੀਪੁਰ <br/>

ਅਜੀਤ ਡੈਸਕ 07-04-2026
ਬੋਹਾ, 6 ਅਪ੍ਰੈਲ (ਤਾਂਗੜੀ)- ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਬਚਾਓ' ਲੜੀ ਤਹਿਤ ਸ਼ੁਰੂ ਕੀਤੀਆਂ ਰੈਲੀਆਂ ਨੂੰ ਰਾਜ ਭਰ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਮਾਰਕਿਟ ਕਮੇਟੀ ਬੋਹਾ ਦੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ ਨੇ ਕਰਦਿਆਂ ਦਾਅਵਾ ਕੀਤਾ ਕਿ 7 ਅਪ੍ਰੈਲ ਨੂੰ ਯੀਰੀ ਯਾਰਡ ਬੁਢਲਾਡਾ ਵਿਖੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ 'ਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ | ਉਨ੍ਹਾਂ ਦੱਸਿਆ ਕਿ ਰੈਲੀ ਦੇ ਸਾਰੇ ਪ੍ਰਬੰਧ ਮੁਕੰਮਲ ਹਨ | ਉਨ੍ਹਾਂ ਦੱਸਿਆ ਕਿ ਰੈਲੀ ਨੂੰ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਸੰਬੋਧਨ ਕਰਨਗੇ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਰੈਲੀ 'ਚ ਕਾਫ਼ਲੇ ਬੰਨ੍ਹ ਕੇ ਪਹੁੰਚਿਆ ਜਾਵੇ |

ਪਿਛਲੀ ਖ਼ਬਰ -ਮਾਮਲਾ 2 ਮਹੀਨੇ ਪਹਿਲਾਂ ਬਣੀ ਆਰ.ਸੀ.ਸੀ. ਸੜਕ ਦਾ....! ਡੀ.ਸੀ. ਵਲੋਂ ਸੜਕ ਦੇ ਨਮੂਨਿਆਂ ਦੀ ਰਿਪੋਰਟ ਕਾਰਵਾਈ ਲਈ ਸਥਾ... ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਬੁਢਲਾਡਾ ਵਲੋਂ ਪਰਿਵਾਰ ਮਿਲਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।