18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 07-04-2026
ਮਾਨਸਾ, 6 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਾਤਸ਼ਾਹੀ ਨੌਵੀਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਲਕੀ ਸਾਹਿਬ ਨੂੰ ਅਲੌਕਿਕ ਢੰਗ ਨਾਲ ਸਜਾਇਆ ਗਿਆ ਸੀ | ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਥਾਂ-ਥਾਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੀਆਂ ਮੁੱਖ ਥਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰੂ ਘਰ ਪਹੁੰਚਿਆ | ਫ਼ਤਿਹ ਗਤਕਾ ਗਰੁੱਪ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ | ਇਸ ਮੌਕੇ ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਘਵੀਰ ਸਿੰਘ, ਬਲਵੀਰ ਸਿੰਘ ਅÏਲਖ, ਜਸਵੀਰ ਸਿੰਘ ਖ਼ਾਲਸਾ, ਭਾਈ ਤੇਜਿੰਦਰ ਸਿੰਘ ਟੀਟੂ, ਭਾਈ ਬੀਰਬਲ ਸਿੰਘ, ਸੁਖਚੈਨ ਸਿੰਘ, ਇੰਦਰਜੀਤ ਸਿੰਘ ਮੁਨਸ਼ੀ, ਬਲਜੀਤ ਸਿੰਘ ਸੇਠੀ, ਭਾਈ ਮਿਹਰ ਸਿੰਘ, ਮੁੱਖ ਗ੍ਰੰਥੀ ਭਾਈ ਟੇਕ ਸਿੰਘ, ਜਸਪਾਲ ਸਿੰਘ ਜੱਸਾ ਮਾਨ, ਬਲਵਿੰਦਰ ਸਿੰਘ ਕਾਕਾ, ਵੀਰਇੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੀ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।