18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਨੈਸ਼ਨਲ ਕਾਲਜ ਦਾ ਬੀ.ਏ. ਸਮੈਸਟਰ ਦੂਜੇ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 07-04-2026
ਭੀਖੀ, 6 ਅਪ੍ਰੈਲ (ਪ.ਪ.)-ਸਥਾਨਕ ਨੈਸ਼ਨਲ ਕਾਲਜ ਦਾ ਬੀ.ਏ. ਭਾਗ ਪਹਿਲਾ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਦੱਸਿਆ ਕਿ ਪੂਜਾ ਰਾਣੀ ਨੇ 89 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਅਤੇ ਸੁਮਨਪ੍ਰੀਤ ਕੌਰ ਨੇ 85.3 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਕੋਮਲਦੀਪ ਕੌਰ, ਰਮਨਦੀਪ ਕੌਰ ਤੇ ਲਭਪ੍ਰੀਤ ਕੌਰ ਨੇ ਸਾਂਝੇ ਰੂਪ 'ਚ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਸ਼ਗਨਦੀਪ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਸੁਖਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਐੱਸ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਜੈ ਮਾਂ ਮੰਦਰ ਵਿਖੇ ਭਗਤ ਮਾਲਾ ਦੀ ਕਥਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।