27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਰੁਪਿੰਦਰ ਕੌਰ 'ਕਿਸ ਮੇਂ ਕਿਤਨਾ ਹੈ ਦਮ' ਦੇ ਸੁੰਦਰ ਲਿਖਾਈ ਮੁਕਾਬਲੇ 'ਚ ਜੇਤੂ

ਅਜੀਤ ਡੈਸਕ 08-04-2026
ਜੋਗਾ, 7 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਪ੍ਰਸਿੱਧ ਰਿਆਲਿਟੀ ਸ਼ੋਅ 'ਕਿਸ ਮੇਂ ਕਿਤਨਾ ਹੈ ਦਮ' 'ਚ ਕਰਵਾਏ ਸੁੰਦਰ ਲਿਖਾਈ ਮੁਕਾਬਲੇ 'ਚ ਭਾਗ ਲੈਂਦਿਆਂ ਜਿੱਤ ਹਾਸਿਲ ਕੀਤੀ ਹੈ | ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਤੇ ਪਿ੍ੰਸੀਪਲ ਸਵਿਤਾ ਕਾਠ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਰੁਪਿੰਦਰ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਕਲਾ, ਲਿਖਤ, ਖੇਡਾਂ ਅਤੇ ਹੋਰ ਰੁਚੀਆਂ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ | ਜੇਤੂ ਵਿਦਿਆਰਥਣ ਨੂੰ ਨਕਦ ਰਾਸ਼ੀ, ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੋਕ ਸ਼ੱਕੀਆਂ ਦੀ ਗਤੀਵਿਧੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ-ਐੱਸ.ਐੱਸ.ਪੀ. <br/> ਮਾਨਸਾ ਪੁਲਿਸ ਵਲੋਂ ਇੱਕ ਵਿਅਕਤੀ... ਅਗਲੀ ਖ਼ਬਰ ਨੌਕਰੀ ਕਰਦੇ ਅਧਿਆਪਕਾਂ 'ਤੇ ਟੈੱਟ ਲਾਗੂ ਕਰਨ ਖ਼ਿਲਾਫ਼ ਸਰਕਾਰ ਦੀ ਅਰਥੀ ਫੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।