10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਭਾਕਿਯੂ ਏਕਤਾ (ਡਕੌਂਦਾ) ਦੀ ਪਿੰਡ ਕਮੇਟੀ ਰੱਲਾ ਦੀ ਮੀਟਿੰਗ ਹੋਈ <br/>

ਪਿੰਡ ਰੱਲਾ ਵਿਖੇ ਭਾਕਿਯੂ (ਡਕੌਂਦਾ) ਦੀ ਮੀਟਿੰਗ ਮੌਕੇ ਜਥੇਬੰਦੀ ਦੇ ਕਾਰਕੰੁਨ | ਅਜੀਤ ਤਸਵੀਰ <br/> 10-04-2026
ਜੋਗਾ, 9 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਪਿੰਡ ਰੱਲਾ ਦੀ ਮੀਟਿੰਗ ਡੇਰਾ ਬਾਬਾ ਗਿਆਨ ਦਾਸ ਵਿਖੇ ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਰੱਲਾ ਦੀ ਅਗਵਾਈ ਹੇਠ ਕੀਤੀ ਗਈ | ਕਿਸਾਨ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਕਿਸਾਨਾਂ ਦੀ ਫ਼ਸਲਾਂ ਦਾ ਵੱਡਾ ਨੁਕਸਾਨ ਹੋ ਚੁੱਕਾ ਹੈ ਪਰ ਸਰਕਾਰ ਗੰਭੀਰ ਨਹੀਂ ਹੈ ਜਦਕਿ ਲੋੜ ਹੈ ਕਿ ਫ਼ੌਰੀ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਵਾਢੀ ਦਾ ਸੀਜ਼ਨ ਜ਼ੋਰਾਂ 'ਤੇ ਚੱਲ ਰਿਹਾ ਹੈ ਪਰ ਮੰਡੀਆਂ ਲੋੜੀਂਦੇ ਪ੍ਰਬੰਧਾਂ ਤੋਂ ਸੱਖਣੀਆਂ ਹਨ ਅਤੇ ਕਿਸਾਨ ਆਪਣੀਆਂ ਫ਼ਸਲਾਂ ਨੂੰ ਮੰਡੀਆਂ 'ਚ ਸੁੱਟ ਕੇ ਬੋਲੀ ਦਾ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਤੁਰੰਤ ਬੋਲੀ ਦਾ ਪ੍ਰਬੰਧ ਕਰਵਾ ਕੇ ਮੰਡੀਆਂ 'ਚ ਪਈ ਫ਼ਸਲ ਨੂੰ ਚੁੱਕਿਆ ਜਾਵੇ | ਇਸ ਮੌਕੇ ਬੂਟਾ ਸਿੰਘ, ਰਾਜਵਿੰਦਰ ਸਿੰਘ, ਸੌਦਾਗਰ ਸਿੰਘ, ਅਮਰੀਕ ਸਿੰਘ, ਲਾਲਾ ਸਿੰਘ, ਤਾਰਾ ਸਿੰਘ, ਗੇਬੜ ਸਿੰਘ, ਬਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ 'ਚ ਕਾਂਗਰਸ ਨੂੰ ਝਟਕਾ-ਪਿੰਡ ਧੂੰਦਾ ਵਿਖੇ ਕਾਂਗਰਸ ਪਾਰਟੀ ਨੂੰ ਛੱਡ ਕੇ ਕਈ ਮੁਹਤਬਰ ਹੋਏ ਭਾਜਪਾ 'ਚ ਸ਼... ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਨਹਿਰੀ ਵਿਭਾਗ ਦੇ ਐਕਸੀਅਨ ਤੇ ਐੱਸ. ਡੀ. ਓ. ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।