06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਹੁਮੰਤਵੀ ਸਹਿਕਾਰੀ ਸਭਾ ਕੋਟਗੁਰੂ ਦੀ ਚੋਣ 'ਚ ਸਰਬਸੰਮਤੀ ਨਾਲ ਜਸਪਾਲ ਸਿੰਘ ਰੰਧਾਵਾ ਪ੍ਰਧਾਨ ਤੇ ਗੁਰਮੀਤ ਸਿੰਘ ਕੁਲੜੀਆ ਮੀਤ ਪ੍ਰਧਾਨ ਬਣੇ <br/>

ਪਿੰਡ ਕੋਟਗੁਰੂ ਵਿਖੇ ਬਹੁਮੰਤਵੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਨਵੀਂ ਬਣੀ ਕਮੇਟੀ ਤੇ ਪਿੰਡ ਵਾਸੀ | ਤਸਵੀਰ : ਸੁਖਤੇਜ ਧਾਲੀਵਾਲ <br/> 11-04-2026
ਸੰਗਤ ਮੰਡੀ, 10 ਅਪ੍ਰੈਲ (ਸੁਖਤੇਜ ਧਾਲੀਵਾਲ): ਇੱਥੋਂ ਨੇੜਲੇ ਪਿੰਡ ਕੋਟਗੁਰੂ ਵਿਖੇ ਬਹੁਮੰਤਵੀ ਸਹਿਕਾਰੀ ਸਭਾ ਕੋਟਗੁਰੂ ਦੀ 11 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈ | ਜਿਸ ਵਿਚ ਜਸਪਾਲ ਸਿੰਘ ਰੰਧਾਵਾ ਨੂੰ ਪ੍ਰਧਾਨ ਅਤੇ ਗੁਰਮੀਤ ਸਿੰਘ ਕੁਲੜੀਆ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਸਭਾ ਦੇ ਸਕੱਤਰ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਚੋਣ ਅਧਿਕਾਰੀ ਅਦਿੱਤਿਆ ਗੁਪਤਾ ਅਤੇ ਸਹਾਇਕ ਹਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਭਾ ਦੇ ਦਫ਼ਤਰ ਵਿਖੇ ਚੋਣ ਕਰਵਾਈ ਗਈ | ਚੋਣ ਲਈ ਨਿਸ਼ਚਿਤ ਸਮੇਂ ਅੰਦਰ 14 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ | ਜਿਨ੍ਹਾਂ ਵਿਚੋਂ 4 ਉਮੀਦਵਾਰਾਂ ਨੇ ਸਹਿਮਤੀ ਨਾਲ ਆਪਣੇ ਕਾਗ਼ਜ਼ ਵਾਪਸ ਕਰ ਲਏ | ਇਸ ਚੋਣ ਦੌਰਾਨ ਪੁੱਜੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਪਿੰਡ ਦੇ ਮੋਹਤਬਰਾਂ ਵਲੋਂ ਪਾਰਟੀਬਾਜ਼ੀ ਤੋਂ ਹਟਕੇ 4 ਉਮੀਦਵਾਰਾਂ ਨੂੰ ਕਾਗ਼ਜ਼ ਵਾਪਸ ਲੈਣ ਲਈ ਹੋਈ ਸਹਿਮਤੀ ਨਾਲ 11 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਪੂਰੀ ਕਰ ਲਈ | ਜਿਨ੍ਹਾਂ ਵਿਚ ਜਸਪਾਲ ਸਿੰਘ ਰੰਧਾਵਾ, ਗੁਰਮੀਤ ਸਿੰਘ ਕੁਲੜੀਆ, ਬਲਕਰਨ ਸਿੰਘ ਕੁਲੜੀਆ, ਬਲਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ ਸਿੱਧੂ, ਗੁਰਜੀਤ ਸਿੰਘ ਗੋਰਾ, ਕਰਮ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਕੌਰ, ਸੁਖਜੀਤ ਕੌਰ ਨੂੰ ਕਮੇਟੀ ਮੈਂਬਰ ਚੁਣਿਆ ਗਿਆ | ਸਭਾ ਦੇ ਸਕੱਤਰ ਵਲੋਂ ਅਗਲੀ ਚੋਣ ਪ੍ਰਕਿਰਿਆ ਲਈ 27 ਅਪ੍ਰੈਲ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਸੀ, ਪ੍ਰੰਤੂ ਸਭਾ ਦੇ ਚੁਣੇ ਹੋਏ ਕਮੇਟੀ ਮੈਂਬਰਾਂ ਵਲੋਂ ਜਸਪਾਲ ਸਿੰਘ ਰੰਧਾਵਾ ਨੂੰ ਸਭਾ ਦਾ ਪ੍ਰਧਾਨ ਅਤੇ ਗੁਰਮੀਤ ਸਿੰਘ ਕੁਲੜੀਆ ਨੂੰ ਮੀਤ ਪ੍ਰਧਾਨ ਦੇ ਅਹੁਦੇ ਲਈ ਉਨ੍ਹਾਂ ਦੇ ਹੱਕ ਵਿਚ ਆਪਣਾ ਸਮੱਰਥਨ ਕਰ ਦਿੱਤਾ ਹੈ | ਪਿੰਡ ਵਾਸੀਆਂ ਵਲੋਂ ਚੁਣੇ ਗਏ ਅਹੁਦੇਦਾਰਾਂ ਨੂੰ ਹਾਰ ਪਹਿਨਾਕੇ ਵਧਾਈ ਦਿੱਤੀ ਅਤੇ ਲੱਡੂ ਵੰਡੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਸੋਮਾ, ਆਪ ਆਗੂ ਗਮਦੂਰ ਸਿੰਘ ਸਿੱਧੂ, ਹਰਵਿੰਦਰ ਸਿੰਘ ਨੰਬਰਦਾਰ, ਕਾਬਲ ਸਿੰਘ, ਕੇਵਲ ਸਿੰਘ, ਗੁਰਮੀਤ ਸਿੰਘ ਗੋਰਾ, ਸ਼੍ਰੋਮਣੀ ਅਕਾਲੀ ਦਲ ਦੇ ਅਵਤਾਰ ਸਿੰਘ, ਜੋਧ ਸਿੰਘ, ਪ੍ਰੀਤਮ ਸਿੰਘ ਰੰਧਾਵਾ, ਪ੍ਰਮਜੀਤ ਸਿੰਘ ਸਿੱਧੂ, ਵੈਦ ਜਗਦੇਵ ਸਿੰਘ, ਕਾਂਗਰਸ ਦੇ ਕੁਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਭੁਪਿੰਦਰ ਸਿੰਘ ਤੋਂ ਇਲਾਵਾ ਪੰਚ ਬਿੰਦਰ ਸਿੰਘ, ਪੰਚ ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਚੇਤ ਸਿੰਘ, ਜਗਮੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੋਭਾ ਯਾਤਰਾ 'ਚ ਸ਼ਿਰਕਤ ਕਰਨ ਵਾਲੀਆਂ ਮਾਵਾਂ-ਭੈਣਾਂ ਨੂੰ ਸ਼ਾਲਾਂ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਵਿਸ਼ਵ ਸਿਹਤ ਦਿਵਸ ਮੌਕੇ ਵਿਦਿਆਰਥੀਆਂ ਨੂੰ ਦੱਸੀ ਤੰਦਰੁਸਤੀ ਦੀ ਮਹੱਤਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।