03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਕੂਲ ਲੈਬ ਸਟਾਫ਼ ਯੂਨੀਅਨ ਵਲੋਂ ਵਿੱਤ ਮੰਤਰੀ ਦੇ ਦਿੜ੍ਹਬਾ ਸਥਿਤ ਦਫਤਰ ਦਾ ਘਿਰਾਓ ਅੱਜ

ਅਜੀਤ ਡੈਸਕ 11-04-2026
ਬਠਿੰਡਾ, 10 ਅਪ੍ਰੈਲ (ਵਲ੍ਹਾਣ)- ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਨੇ 11 ਅਪ੍ਰੈਲ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਵਿਖੇ ਸਥਿਤ ਦਫਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ |ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਅਤੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਕਿਹਾ ਕਿ 2011 'ਚ ਐਸ.ਐਲ.ਏ. ਕੇਡਰ ਦੇ ਬਰਾਬਰ ਦੀਆਂ ਆਸਾਮੀਆਂ ਨੂੰ ਉਚੇਰੇ ਪੇਅ ਸਕੇਲ ਦੇ ਕੇ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ, ਜਿਸ ਨੂੰ ਬਹਾਲ ਕਰਵਾਉਣ ਲਈ ਉਨ੍ਹਾਂ ਦੀ ਜਥੇਬੰਦੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ | ਇਸੇ ਰੋਸ ਵਜੋਂ ਉਨ੍ਹਾਂ ਦੀ ਜਥੇਬੰਦੀ ਨੇ 11 ਅਪ੍ਰੈਲ ਨੂੰ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ 'ਚ ਰੋਸ ਧਰਨਾ ਲਗਾਉਣ ਤੋਂ ਬਾਅਦ ਉਨ੍ਹਾਂ ਦੇ ਦਿੜ੍ਹਬਾ ਸਥਿਤ ਦਫ਼ਤਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਉਕਤ ਘਿਰਾਓ ਦੌਰਾਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਮੌੜ, ਸੰਯੁਕਤ ਸਕੱਤਰ ਗੁਰਦੀਪ ਸਿੰਘ ਰਾਮਪੁਰਾ, ਵਿੱਤ ਸਕੱਤਰ ਹਰਜੀਤ ਸਿੰਘ ਕੇਸਰ ਵਾਲਾ, ਪ੍ਰੈੱਸ ਸਕੱਤਰ ਹਰਿੰਦਰ ਸਿੰਘ ਮੱਲਕੇ, ਜਥੇਬੰਦਕ ਸਕੱਤਰ ਰਾਜਵੰਤ ਸਿੰਘ ਬੇਗਾ, ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਖਿਆਲੀਵਾਲਾ, ਟਿੰਕੂ ਚਾਵਲਾ ਤੇ ਮੁਕੇਸ਼ ਕੌੜਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ 'ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ' ਅਤੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ... ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।