03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ 'ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ' ਅਤੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ <br/>

ਅਜੀਤ ਡੈਸਕ 11-04-2026
ਭਾਈਰੂਪਾ, 10 ਅਪ੍ਰੈਲ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ' ਨੂੰ ਅਤੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਸਿਹਤ ਸਬੰਧੀ ਭਾਸ਼ਣ ਅਤੇ ਧਾਰਮਿਕ ਕਵੀਸ਼ਰੀਆਂ ਪੇਸ਼ ਕੀਤੀਆਂ | ਪਿ੍ੰਸੀਪਲ ਸੋਨੂੰ ਕੁਮਾਰ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਸਕੂਲ ਦੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਸਵਰਨਜੀਤ ਕੌਰ ਨੇ ਵੱਧ ਰਹੀਆਂ ਸਿਹਤ ਸਬੰਧੀ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਬੱਚਿਆਂ ਨੂੰ ਆਪਣੀ ਸਿਹਤ ਸਬੰਧੀ ਜਾਗਰੂਕ ਹੋਣ ਲਈ ਪ੍ਰੇਰਨਾ ਦਿੱਤੀ | ਉਨ੍ਹਾਂ ਦੱਸਿਆ ਕਿ ਡਬਲ ਯੂ ਐਚ ਓ ਵਿਸ਼ਵ ਸਿਹਤ ਸੰਗਠਨ ਸੰਯੁਕਤ ਰਾਸ਼ਟਰ ਦੀ ਇਕ ਵਿਸ਼ੇਸ਼ ਏਜੰਸੀ ਹੈ, ਜੋ ਅੰਤਰਰਾਸ਼ਟਰੀ ਜਨਤਕ ਸਿਹਤ ਲਈ ਜ਼ਿੰਮੇਵਾਰ ਹੈ, ਜੋ ਸਿਹਤ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ- ਨਾਲ ਸਿਹਤ ਸਬੰਧੀ ਡਾਟਾ ਵੀ ਇਕੱਠਾ ਕਰਦੀ ਹੈ | ਇਸ ਦੀ ਸਥਾਪਨਾ 7 ਅਪ੍ਰੈਲ 1950 ਨੂੰ ਹੋਈ | ਇਸ ਮੌਕੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਤਰਨਵੀਰ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ ਅਤੇ ਦਵਿੰਦਰ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੇਵੀ ਦਿਆਲ ਭਾਜਪਾ ਤਲਵੰਡੀ ਸਾਬੋ ਮੰਡਲ ਦਾ ਪ੍ਰਧਾਨ ਨਿਯੁਕਤ, ਜ਼ਿਲ੍ਹਾ ਪ੍ਰਧਾਨ ਮਲੂਕਾ ਤੇ ਪਰਮਪਾਲ ਸਿੱਧੂ ਵਲੋਂ ਸਨਮਾਨ ਅਗਲੀ ਖ਼ਬਰ ਸਕੂਲ ਲੈਬ ਸਟਾਫ਼ ਯੂਨੀਅਨ ਵਲੋਂ ਵਿੱਤ ਮੰਤਰੀ ਦੇ ਦਿੜ੍ਹਬਾ ਸਥਿਤ ਦਫਤਰ ਦਾ ਘਿਰਾਓ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।