02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਕ੍ਰਾਂਤੀ ਨਾਲ ਬਦਲੀ ਹਲਕੇ ਦੀ ਨੁਹਾਰ-ਵਿਧਾਇਕ ਬੁੱਧ ਰਾਮ <br/>

ਅਜੀਤ ਡੈਸਕ 11-04-2026
ਬੁਢਲਾਡਾ, 10 ਅਪ੍ਰੈਲ (ਸੁਨੀਲ ਮਨਚੰਦਾ)-ਹਲਕਾ ਵਿਧਾਇਕ ਬੁੱਧ ਰਾਮ ਨੇ ਸਥਾਨਕ ਵਾਰਡ ਨੰਬਰ 5 ਵਿਚ ਲੋਕਾਂ ਦੇ ਸਨਮੁੱਖ ਹੁੰਦਿਆਂ ਪੰਜਾਬ ਸਰਕਾਰ ਦੀ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਅਤੇ ਇਤਿਹਾਸਕ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ | ਉਨ੍ਹਾਂ ਦੱਸਿਆ ਕਿ ਬੁਢਲਾਡਾ, ਬੋਹਾ ਅਤੇ ਬਰੇਟਾ ਦੇ ਸ਼ਹਿਰੀ ਖੇਤਰਾਂ ਵਿਚ 46 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਵਿਚ ਵੱਡਾ ਸੁਧਾਰ ਹੋਇਆ ਹੈ | ਉਨ੍ਹਾਂ ਕਿਹਾ ਕਿ 'ਸਿੱਖਿਆ ਕ੍ਰਾਂਤੀ' ਤਹਿਤ ਹਲਕੇ ਦੇ ਸਰਕਾਰੀ ਸਕੂਲਾਂ ਦਾ ਕਰੀਬ 32 ਕਰੋੜ ਰੁਪਏ ਨਾਲ ਕਾਇਆ-ਕਲਪ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਰਵੇ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਵਿਚੋਂ ਪਹਿਲੇ ਨੰਬਰ 'ਤੇ ਹਨ | ਵਿਧਾਇਕ ਨੇ ਦੱਸਿਆ ਕਿ ਪਿੰਡਾਂ ਵਿਚ ਆਧੁਨਿਕ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਪੇਂਡੂ ਲਿੰਕ ਸੜਕਾਂ ਦਾ ਮੁੜ-ਨਿਰਮਾਣ ਜੰਗੀ ਪੱਧਰ 'ਤੇ ਕੀਤਾ ਗਿਆ ਹੈ | ਕਿਸਾਨਾਂ ਨੂੰ ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ ਅਤੇ ਨਹਿਰੀ ਪਾਣੀ ਨੂੰ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਬੁਢਲਾਡਾ ਹਲਕੇ ਦਾ ਵਿਕਾਸ ਨੂੰ ਮੁੱਖ ਤਰਜੀਹ ਹੈ, ਜਿਸ ਤਹਿਤ ਪਿੰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ |

ਪਿਛਲੀ ਖ਼ਬਰ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ 15 ਦੀ ਮਾਨਸਾ ਕਨਵੈਨਸ਼ਨ ਸੰਬੰਧੀ ਹੋਈ ਮੀਟਿੰਗ <br/> ਅਗਲੀ ਖ਼ਬਰ ਸਰਕਾਰ ਦੇ ਕਾਰਜਾਂ ਤੋਂ ਸੰਤੁਸ਼ਟ ਲੋਕਾਂ ਦੀ 'ਆਪ' 'ਤੇ ਭਰੋਸੇਯੋਗਤਾ ਮਜ਼ਬੂਤ ਹੋਈ : ਚੇਅਰਮੈਨ ਬਾਠ ਝੰਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।