02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਗਰ ਕੌਂਸਲਾਂ/ਪੰਚਾਇਤਾਂ ਲਈ ਆਮ ਚੋਣਾਂ ਸੰਬੰਧੀ ਵੋਟਰ ਸੂਚੀਆਂ ਦੀ ਸੋਧ ਦਾ ਸ਼ਡਿਊਲ ਜਾਰੀ

ਅਜੀਤ ਡੈਸਕ 11-04-2026
ਮਾਨਸਾ, 10 ਅਪ੍ਰੈਲ (ਸ.ਰਿ.)- ਵਧੀਕ ਜ਼ਿਲ੍ਹਾ ਇਲੈਕਟੋਰਲ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਵੋਟਰ ਸੂਚੀਆਂ ਦੀ ਸੋਧ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਨਗਰ ਕੌਂਸਲ ਮਾਨਸਾ, ਬਰੇਟਾ, ਬੁਢਲਾਡਾ, ਨਗਰ ਪੰਚਾਇਤ ਬੋਹਾ ਤੇ ਜੋਗਾ ਲਈ ਵੋਟਰ ਸੂਚੀਆਂ ਦਾ ਪ੍ਰਕਾਸ਼ਨ 15 ਅਪ੍ਰੈਲ ਨੂੰ ਹੋਵੇਗਾ ਅਤੇ 17 ਤੋਂ 23 ਅਪ੍ਰੈਲ ਤੱਕ ਦਾਅਵੇ ਤੇ ਇਤਰਾਜ਼ ਪੇਸ਼ ਕੀਤੇ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 20 ਅਤੇ 21 ਅਪ੍ਰੈਲ ਨੂੰ ਵੋਟਰ ਨਾਮਾਂਕਣ ਸਬੰਧੀ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ ਜਦਕਿ 30 ਅਪ੍ਰੈਲ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਉਪਰੰਤ ਅੰਤਿਮ ਵੋਟਰ ਸੂਚੀ 5 ਮਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ |
ਪਿਛਲੀ ਖ਼ਬਰ ਵਿਕਾਸ ਦੇ ਨਾਂਅ 'ਤੇ ਕਰੋੜਾਂ ਦੇ ਫ਼ੰਡ ਪਰ ਜ਼ਮੀਨੀ ਹਕੀਕਤ 'ਚ ਸੁਰੱਖਿਆ ਪ੍ਰਬੰਧ ਨਾਕਾਮ <br/> ਪਾਵਰਕਾਮ ਦੀ ਲਾਪ੍... ਅਗਲੀ ਖ਼ਬਰ -ਮਾਮਲਾ ਠੇਕੇ 'ਤੇ ਦਿੱਤੀ ਗਈ ਜ਼ਮੀਨ 'ਤੇ ਪਾਰਕ ਉਸਾਰੀ ਦਾ- ਡੇਰਾ ਬਾਬਾ ਭਾਈ ਗੁਰਦਾਸ ਦੇ ਮੁਖੀ ਦੀ ਅਗਵਾਈ 'ਚ ਸੰਘਰਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।