08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਾਵਰਕਾਮ ਦੇ ਕਰਮਚਾਰੀਆਂ ਨੇ ਬਿਜਲੀ ਮੰਤਰੀ ਪੰਜਾਬ ਦਾ ਪੁਤਲਾ ਸਾੜਿਆ <br/>

ਅਜੀਤ ਡੈਸਕ 18-04-2026
ਮਾਨਸਾ, 17 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਜੁਆਇੰਟ ਫੋਰਮ ਏਕਤਾ ਮੰਚ ਐਸੋਸੀਏਸ਼ਨ ਵਲੋਂ ਇੱਥੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣ ਉਪਰੰਤ ਬਿਜਲੀ ਮੰਤਰੀ ਸੰਜੀਵ ਕੁਮਾਰ ਅਰੋੜਾ ਦਾ ਪੁਤਲਾ ਸਾੜਿਆ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲ਼ਾ ਵੱਟ ਰਹੀ ਹੈ, ਜਿਸ ਕਰ ਕੇ ਸੰਘਰਸ਼ ਦੇ ਰਾਹ ਪਏ ਹੋਏ ਹਨ | ਉਨ੍ਹਾਂ ਦੱਸਿਆ ਕਿ ਲੰਘੀ 16 ਅਪ੍ਰੈਲ ਨੂੰ ਐਸੋਸੀਏਸ਼ਨ ਦੇ ਆਗੂਆਂ ਦੀ ਸਰਕਾਰ ਤੇ ਪਾਵਰਕਾਮ ਦੇ ਪ੍ਰਬੰਧਕਾਂ ਨਾਲ ਮੀਟਿੰਗ ਬੇਸਿੱਟਾ ਰਹੀ ਸੀ | ਉਨ੍ਹਾਂ ਆਖਿਆ ਕਿ ਜੇਕਰ ਮੰਗਾਂ ਜਲਦ ਲਾਗੂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸੁਖਪਾਲ ਸਿੰਘ, ਪਰਦੀਪ ਸਿੰਘ, ਬਿੱਕਰ ਸਿੰਘ ਮਾਖਾ, ਵਰਿੰਦਰ ਪਾਲ ਸਿੰਘ, ਜਤਿੰਦਰ ਸਿੰਘ ਮੂਸਾ, ਹਰਸ਼ਦੀਪ ਸਿੰਘ, ਰਾਜੀਵ ਕੁਮਾਰ, ਰਾਕੇਸ਼ ਕੁਮਾਰ, ਸੁਖਵੀਰ ਸਿੰਘ, ਸੰਜੀਵ ਕੁਮਾਰ, ਅਮਰਜੀਤ ਸਿੰਘ, ਲੱਖਣ ਲਾਲ, ਜੋਗਿੰਦਰ ਸਿੰਘ ਮਾਨਸ਼ਹੀਆ, ਗੁਰਵਿੰਦਰ ਸਿੰਘ ਵਾਲੀਆ, ਮੇਜਰ ਸਿੰਘ ਦੂਲੋਵਾਲ, ਬਿੱਕਰ ਸਿੰਘ ਮੰਘਾਣੀਆਂ, ਅਮਿ੍ਤ ਸਿੰਘ, ਬਹਾਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਸੰਮਤੀ ਬੁਢਲਾਡਾ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਨੇ ਅਹੁਦੇ ਸੰਭਾਲੇ ਅਗਲੀ ਖ਼ਬਰ ਨਗਰ ਕੌਂਸਲ ਮਾਨਸਾ ਦੇ 27 ਅਤੇ ਨਗਰ ਪੰਚਾਇਤ ਬੋਹਾ ਦੇ 13 ਵਾਰਡਾਂ ਦਾ ਰਾਖਵਾਂਕਰਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।