08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਲਾਕ ਸੰਮਤੀ ਬੁਢਲਾਡਾ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਨੇ ਅਹੁਦੇ ਸੰਭਾਲੇ

ਅਜੀਤ ਡੈਸਕ 18-04-2026
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ)- ਬਲਾਕ ਸੰਮਤੀ ਬੁਢਲਾਡਾ ਦੇ ਚੇਅਰਮੈਨ ਬਲਵੀਰ ਸਿੰਘ ਅਤੇ ਉਪ ਚੇਅਰਮੈਨ ਕੁਲਵੰਤ ਸਿੰਘ ਸ਼ੇਰਖਾਂਵਾਲਾ ਨੇ ਆਪੋ ਆਪਣੇ ਅਹੁਦੇ ਸੰਭਾਲ ਲਏ ਹਨ | ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਬੁੱਧ ਰਾਮ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਂਦਾ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਆਪ ਸਰਕਾਰ ਦੇ ਸੱਤਾ 'ਚ ਹੋਣ ਕਰ ਕੇ ਹੀ ਆਮ ਵਰਕਰਾਂ ਨੂੰ ਚੇਅਰਮੈਨੀਆਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਪੂਰੀ ਆਸ ਤੇ ਉਮੀਦ ਹੈ ਕਿ ਨਵੇਂ ਚੁਣੇ ਗਏ ਦੋਨੋਂ ਅਹੁਦੇਦਾਰ ਆਪਣੀ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਦੋਵਾਂ ਆਗੂਆਂ ਦੇ ਅਹੁਦਾ ਸੰਭਾਲ ਲੈਣ ਨਾਲ ਬੁਢਲਾਡਾ ਹਲਕੇ ਦੇ ਪਿੰਡਾਂ ਅੰਦਰ ਪਹਿਲਾਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਅੰਦਰ ਹੋਰ ਤੇਜ਼ੀ ਆਵੇਗੀ ਅਤੇ ਬਾਕੀ ਰਹਿੰਦੇ ਵਿਕਾਸ ਦੇ ਕੰਮ ਵੀ ਜਲਦੀ ਨੇਪਰੇ ਚੜ੍ਹ ਸਕਣਗੇ | ਸੰਮਤੀ ਚੇਅਰਮੈਨ ਤੇ ਉਪ ਚੇਅਰਮੈਨ ਨੇ ਕਿਹਾ ਕਿ ਉਹ ਸਮੁੱਚੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਬਿਨਾਂ ਕਿਸੇ ਵਿਤਕਰੇ ਦੇ ਆਪਣੀਆਂ ਸੇਵਾਵਾਂ ਦੇਣ ਲਈ ਵਚਨਬੱਧ ਰਹਿਣਗੇ | ਇਸ ਮੌਕੇ ਸੰਮਤੀ ਦੇ ਕਾਰਜ ਸਾਧਕ ਅਫ਼ਸਰ ਕਮ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਨਪ੍ਰੀਤ ਸਿੰਘ, ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਬੋਹਾ ਦੇ ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਸਹਿਕਾਰਤਾ ਬੈਂਕ ਮਾਨਸਾ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸਪਿੰਦਰਬੀਰ ਸਿੰਘ ਚਹਿਲ, ਟਰੱਕ ਯੂਨੀਅਨ ਬੁਢਲਾਡਾ ਦੇ ਪ੍ਰਧਾਨ ਗੁਰਮੀਤ ਸਿੰਘ ਭਾਦੜਾ, ਪੰਚਾਇਤ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਜਸਵਿੰਦਰ ਸਿੰਘ ਰਿਉਂਦ, ਬਲਾਕ ਪ੍ਰਧਾਨ ਰਜਿੰਦਰ ਸਿੰਘ ਗੋਬਿੰਦਪੁਰਾ, ਆਪ ਆਗੂ ਬਲਜਿੰਦਰ ਸਿੰਘ ਸੈਕਟਰੀ, ਰਮਨ ਸਿੰਘ ਗੁੜੱਦੀ, ਹੈਰੀ ਗਿੱਲ ਬਰੇ੍ਹ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚਹਿਲ ਵਲੋਂ ਰੰਘੜਿਆਲ ਸਕੂਲ 'ਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ <br/> ਅਗਲੀ ਖ਼ਬਰ ਪਾਵਰਕਾਮ ਦੇ ਕਰਮਚਾਰੀਆਂ ਨੇ ਬਿਜਲੀ ਮੰਤਰੀ ਪੰਜਾਬ ਦਾ ਪੁਤਲਾ ਸਾੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।