08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੂਬਾਈ ਪੱਧਰ 'ਤੇ ਰੈਂਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੇ ਸਨਮਾਨ 'ਚ ਯਾਤਰਾ ਕੱਢੀ <br/>

ਸਨਮਾਨ ਯਾਤਰਾ ਦੌਰਾਨ ਮੈਰਿਟ ਸੂਚੀ 'ਚ ਰੈਂਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ | ਤਸਵੀਰ : ਬਲਕਾਰ ਸਿੰਘ ਸਹੋਤਾ <br/> 18-04-2026
ਭੀਖੀ, 17 ਅਪ੍ਰੈਲ (ਬਲਕਾਰ ਸਿੰਘ ਸਹੋਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੀਆਂ ਸੂਬਾ ਪੱਧਰੀ ਮੈਰਿਟ ਹਾਸਲ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਦੇ ਸਨਮਾਨ 'ਚ ਕਸਬੇ ਦੇ ਮੁੱਖ ਬਾਜ਼ਾਰ 'ਚ ਸਨਮਾਨ ਯਾਤਰਾ ਕੱਢੀ ਗਈ | ਜ਼ਿਕਰਯੋਗ ਹੈ ਕਿ ਵਿਦਿਆਰਥਣ ਵੰਸ਼ਿਕਾ, ਜੋਬਨਪ੍ਰੀਤ ਕੌਰ, ਨਮਨੀਤ ਕੌਰ ਨੇ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਮੈਰਿਟ ਸੂਚੀ 'ਚ ਕ੍ਰਮਵਾਰ ਤੀਜਾ, 6ਵਾਂ ਤੇ 14ਵਾਂ ਸਥਾਨ ਪ੍ਰਾਪਤ ਕਰ ਕੇ ਸਕੂਲ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰੁਪਿੰਦਰ ਪਟਿਆਲ ਨੇ ਕਿਹਾ ਕਿ ਸਕੂਲ ਪ੍ਰਬੰਧਨ ਦੀ ਗਤੀਸ਼ੀਲ ਅਗਵਾਈ ਹੇਠ ਵਿਦਿਆਰਥੀਆਂ ਨੂੰ ਹਰ ਵਰਗ 'ਚ ਪਰਪੱਕ ਕਰਨ ਕਈ ਸਮੇਂ-ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਬਿ੍ਜ਼ ਲਾਲ, ਪ੍ਰਬੰਧਕ ਸਤੀਸ਼ ਕੁਮਾਰ, ਐਡਵੋਕੇਟ ਮਨੋਜ ਕੁਮਾਰ ਰੌਕੀ, ਡਾ. ਗੌਰਵ ਗਰਗ, ਉਪ ਪਿ੍ੰਸੀਪਲ ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਸੀ. ਬੋਰਡ ਦੀ 10ਵੀਂ ਜਮਾਤ 'ਚੋਂ ਮਾਰੀ ਬਾਜ਼ੀ <br/> ਅਗਲੀ ਖ਼ਬਰ ਸੰਗੀਤਮਈ ਸ਼ਾਮ 'ਚ ਉੱਭਰਦੇ ਅਤੇ ਸਥਾਪਿਤ ਕਲਾਕਾਰਾਂ ਨੇ ਆਪਣੀ ਕਲਾ ਦੇ ਰੰਗ ਬਿਖੇਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।