07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੋਸ਼ਣ ਪਖਵਾੜੇ ਤਹਿਤ ਸਕੂਲ ਤੇ ਆਂਗਣਵਾੜੀ ਕੇਂਦਰਾਂ 'ਚ ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਬਾਰੇ ਕੀਤਾ ਜਾਗਰੂਕ <br/>

ਪਿੰਡ ਮਹਿਰਾਜ ਵਿਖੇ ਪੋਸ਼ਣ ਪਖਵਾੜੇ ਤਹਿਤ ਸਕੂਲ ਤੇ ਆਂਗਣਵਾੜੀ ਕੇਂਦਰਾਂ 'ਚ ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਬਾਰੇ ਕੀਤਾ ਜਾਗਰੂਕ ਕੀਤੇ ਜਾਣ ਦਾ ਦਿ੍ਸ਼¢ ਤਸਵੀਰ: ਸੁਖਪਾਲ ਮਹਿਰਾਜ¢ <br/> 18-04-2026
ਮਹਿਰਾਜ, 17 ਅਪ੍ਰੈਲ (ਸੁਖਪਾਲ ਮਹਿਰਾਜ)- ਸਰਕਾਰੀ ਪ੍ਰਾਇਮਰੀ ਸਕੂਲ ਮਹਿਰਾਜ ਅਤੇ ਆਂਗਣਵਾੜੀ ਸੈਂਟਰਾਂ ਵਿਚ ਅੱਜ 8ਵੇਂ ਪੋਸ਼ਣ ਪਖਵਾੜੇ ਮੌਕੇ ਬੱਚਿਆਂ ਨੂੰ ਪÏਸ਼ਟਿਕ ਖ਼ੁਰਾਕ ਦੀ ਮਹੱਤਤਾ ਅਤੇ ਇਸ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ¢ ਇਸ ਦੇ ਨਾਲ ਹੀ ਬੱਚਿਆਂ ਨੂੰ ਸਾਫ਼-ਸਫ਼ਾਈ ਸਬੰਧੀ ਵੀ ਜਾਗਰੂਕ ਕੀਤਾ ਗਿਆ ਤਾਂ ਜੋ ਉਹ ਵੱਖ-ਵੱਖ ਬਿਮਾਰੀਆਂ ਤੋਂ ਬਚ ਸਕਣ¢ ਇਹ ਪ੍ਰੋਗਰਾਮ ਪੰਜਾਬ ਅਤੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ¢ ਦੱਸਣਯੋਗ ਹੈ ਕਿ ਪੋਸ਼ਣ ਪਖਵਾੜਾ ਮਿਸ਼ਨ ਪੋਸ਼ਣ 2.0 ਤਹਿਤ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਬੱਚਿਆਂ ਅਤੇ ਮਹਿਲਾਵਾਂ ਵਿੱਚ ਪੋਸ਼ਣ ਅਤੇ ਸਿਹਤ ਸੰਬੰਧੀ ਜਾਗਰੂਕਤਾ ਵਧਾਉਣਾ ਹੈ¢ ਆਂਗਣਵਾੜੀ ਸੈਂਟਰਾਂ ਵਿੱਚ ਸੈੱਲਫ਼ ਹੈਲਪ ਗਰੁੱਪ ਮੈਂਬਰਾਂ, ਐਨ.ਯੂ.ਐਲ.ਐਮ. ਸਟਾਫ਼ ਅਤੇ ਕੌਂਸਲਰਾਂ ਤੇ ਕਰਮਚਾਰੀਆਂ ਨੇ ਭਾਗ ਲਿਆ¢ ਇਸ ਮੌਕੇ ਜੇਈ ਕਿਰਨਦੀਪ ਕੌਰ ਨੇ ਕਿਹਾ ਕਿ ਪੋਸ਼ਣ ਪਖਵਾੜੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੰਤੁਲਿਤ ਖ਼ੁਰਾਕ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ¢ ਉਨ੍ਹਾਂ ਕਿਹਾ ਕਿ ਸਾਫ਼-ਸਫ਼ਾਈ ਅਤੇ ਪੌਸ਼ਟਿਕ ਆਹਾਰ ਅਪਣਾਉਣ ਨਾਲ ਬੱਚਿਆਂ ਦਾ ਸਰਵਾਂਗੀਣ ਵਿਕਾਸ ਸੰਭਵ ਹੈ¢ ਇਸ ਦੌਰਾਨ ਸੀ.ਐਮ.ਐਮ. ਵਿਸ਼ਾਲ ਗਰਗ, ਸੀ.ਓ. ਟੀਨਾ, ਸੀ.ਐਫ. ਰਾਜਵੀਰ ਕੌਰ, ਮੋਟੀਵੇਟਰ ਹਰਪ੍ਰੀਤ ਕੌਰ ਅਤੇ ਕਮਲਪ੍ਰੀਤ ਕÏਰ ਨੇ ਵੀ ਬੱਚਿਆਂ ਅਤੇ ਮਾਤਾਵਾਂ ਨੂੰ ਪੋਸ਼ਣ ਅਤੇ ਸਿਹਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਬੋਧਨ ਕੀਤਾ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ¢ ਇਸ ਦੇ ਨਾਲ ਹੀ ਬੱਚਿਆਂ ਨੂੰ ਕਾਪੀਆਂ ਅਤੇ ਪੈਂਸਲਾਂ ਵੀ ਵੰਡੀਆਂ ਗਈਆਂ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਵੱਲ ਉਤਸ਼ਾਹਿਤ ਕੀਤਾ ਜਾ ਸਕੇ¢

ਪਿਛਲੀ ਖ਼ਬਰ ਗੁਰਦੀਪ ਸਿੰਘ ਭੋਖੜਾ ਕਾਂਗਰਸ ਪਾਰਟੀ ਦੇ ਸਪੈਸ਼ਲ ਇਨਵਾਇਟੀ ਕਮੇਟੀ ਮੈਂਬਰ ਨਿਯੁਕਤ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕਣਕ ਦਾ ਨਾੜ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।