07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਢਲਾਡਾ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

ਡੀ.ਏ.ਵੀ. ਪਬਲਿਕ ਸਕੂਲ ਬੁਢਲਾਡਾ ਦੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਪਿ੍ੰਸੀਪਲ ਤੇ ਸਟਾਫ਼ ਨਾਲ | ਤਸਵੀਰ : ਟੋਨੀ ਬੁਢਲਾਡਾ <br/> 18-04-2026
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜੇ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮਦਨ ਲਾਲ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ 'ਚ ਸੁਖਮਨਪ੍ਰੀਤ ਕੌਰ ਨੇ 99 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿਚ ਪਹਿਲਾ, ਸਚਲੀਨ ਔਲਖ ਨੇ 98.8 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਅੰਚਿਤ ਸਿੰਗਲਾ ਨੇ 98.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁੱਲ 47 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਦੀ ਉੱਚ ਸਿੱਖਿਆ ਮਿਆਰ ਨੂੰ ਦਰਸਾਇਆ ਹੈ | ਇਸ ਤੋਂ ਇਲਾਵਾ 5 ਵਿਦਿਆਰਥੀਆਂ ਨੇ ਇਨਫਰਮੇਸ਼ਨ ਟੈਕਨੌਲੋਜੀ (ਆਈ. ਟੀ.) ਵਿਸ਼ੇ 'ਚ 100 'ਚੋਂ 100 ਅੰਕ ਪ੍ਰਾਪਤ ਕੀਤੇ ਹਨ ਜਦਕਿ ਸਮਾਜਿਕ ਵਿਗਿਆਨ ਅਤੇ ਪੰਜਾਬੀ ਵਿਸ਼ਿਆਂ 'ਚ ਵੀ ਇਕ-ਇਕ ਵਿਦਿਆਰਥੀ ਨੇ ਪੂਰੇ ਅੰਕ ਹਾਸਲ ਕਰ ਕੇ ਵਿਸ਼ੇ ਵਿਚ ਆਪਣੀ ਪਕੜ ਸਾਬਤ ਕੀਤੀ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਸਿਰਫ਼ ਅੰਕਾਂ ਦੀ ਪ੍ਰਾਪਤੀ ਨਹੀਂ, ਸਗੋਂ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਦਾ ਪਰਿਣਾਮ ਹਨ | ਸਕੂਲ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਵੀ ਇਨ੍ਹਾਂ ਸ਼ਾਨਦਾਰ ਨਤੀਜਿਆਂ 'ਤੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਤੀਬੱਧ ਹੈ |

ਪਿਛਲੀ ਖ਼ਬਰ ਨਸ਼ੀਲੇ ਕੈਪਸੂਲ ਫੜੇ ਅਗਲੀ ਖ਼ਬਰ ਗੁਰਦੀਪ ਸਿੰਘ ਭੋਖੜਾ ਕਾਂਗਰਸ ਪਾਰਟੀ ਦੇ ਸਪੈਸ਼ਲ ਇਨਵਾਇਟੀ ਕਮੇਟੀ ਮੈਂਬਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।