20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਰੇਟਾ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 17-05-2026
ਬਰੇਟਾ, 16 ਮਈ (ਪਾਲ ਸਿੰਘ ਮੰਡੇਰ)- ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਰੇਟਾ ਦੀ ਮੀਟਿੰਗ ਦੁਰਗਾ ਧਰਮਸ਼ਾਲਾ ਵਿਖੇ ਹੋਈ | ਉਪ ਪ੍ਰਧਾਨ ਜੌਹਰੀ ਲਾਲ ਨੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਜਾਣਬੁੱਝ ਕੇ ਟਾਲ-ਮਟੋਲ ਵਾਲੀ ਨੀਤੀ ਅਪਣਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮੁਤਾਬਿਕ ਸੂਬਾ ਸਰਕਾਰ ਸਮਾਂ ਰਹਿੰਦਿਆਂ ਮਹਿੰਗਾਈ ਭੱਤੇ ਦੀਆਂ ਸਾਰੀਆਂ ਕਿਸ਼ਤਾਂ ਜਲਦ ਜਾਰੀ ਕੇ | ਇਸ ਮੌਕੇ ਹਰਜੀਤ ਕੌਰ, ਮਿਲਖ ਰਾਜ ਸ਼ਰਮਾ, ਬਲਵੀਰ ਕੌਰ, ਨਿਰਮਲ ਕੌਰ, ਗੁਲਜ਼ਾਰ ਸਿੰਘ, ਕਿ੍ਸ਼ਨ ਕੁਮਾਰ, ਰਜਿੰਦਰ ਸਿੰਘ ਮਲੂਕਾ, ਦਸੌਂਧਾ ਸਿੰਘ ਬਹਾਦਰਪੁਰ, ਖੇਮ ਚੰਦ, ਬਲਵਿੰਦਰ ਸਿੰਘ ਮਾਹੀਆ, ਡਾ. ਗੁਰਤੇਜ ਸਿੰਘ, ਸਰਦੂਲ ਸਿੰਘ, ਹਰਬੰਸ ਸਿੰਘ, ਅਸ਼ੋਕ ਕੁਮਾਰ, ਦਰਸ਼ਨ ਸਿੰਘ, ਮਹਿੰਦਰ ਸਿੰਘ, ਸਤਪਾਲ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੁਢਲਾਡਾ ਇਲਾਕੇ ਦੀਆਂ ਮੰਗਾਂ ਤੇ ਮਸਲਿਆਂ ਸੰਬੰਧੀ ਐਸ. ਡੀ. ਐਮ. ਨੂੰ ਮੰਗ ਪੱਤਰ-ਦਿੱਤਾ <br/> ਅਗਲੀ ਖ਼ਬਰ ਵਜ਼ੀਫ਼ਾ ਪ੍ਰੀਖਿਆ 'ਚ 1800 ਦੇ ਕਰੀਬ ਵਿਦਿਆਰਥੀਆਂ ਨੇ ਲਿਆ ਭਾਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।