15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅਕਾਲੀ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਦੇ ਚੋਣ ਦਫ਼ਤਰ ਦਾ ਉਦਘਾਟਨ

ਅਜੀਤ ਡੈਸਕ 23-05-2026
ਬੁਢਲਾਡਾ, 22 ਮਈ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਬੁਢਲਾਡਾ ਦੇ ਵਾਰਡ ਨੰਬਰ 8 ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਦਿਆਂ ਪਾਰਟੀ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਸੀਨੀਅਰ ਆਗੂ ਠੇਕੇਦਾਰ ਗੁਰਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਬਹੁਗਿਣਤੀ ਵਾਰਡਾਂ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਉਨ੍ਹਾਂ ਦੇ ਸਹਿਯੋਗੀ ਉਮੀਦਵਾਰ ਸ਼ਾਨ ਨਾਲ ਚੋਣ ਜਿੱਤਣਗੇ | ਆਗੂਆਂ ਨੇ ਵਾਰਡ ਨੰ: 11 ਤੋਂ ਅਨੂ ਸ਼ਰਮਾ, ਵਾਰਡ ਨੰਬਰ 10 ਤੋਂ ਕਰਮਜੀਤ ਸਿੰਘ ਮਾਘੀ ਦੇ ਹੱਕ ਚੋਣ ਪ੍ਰਚਾਰ ਕੀਤਾ | ਇਸ ਮੌਕੇ ਜਥੇਦਾਰ ਤਾਰਾ ਸਿੰਘ ਵਿਰਦੀ, ਸੁਰਜੀਤ ਸਿੰਘ ਟੀਟਾ, ਸੁਖਵਿੰਦਰ ਕੌਰ ਸੁੱਖੀ, ਬਲਵਿੰਦਰ ਸਿੰਘ ਕਾਕਾ ਕੋਚ, ਸਾਬਕਾ ਕੌਂਸਲਰ ਕਾਲੂ ਮਦਾਨ, ਜਸਵੀਰ ਸਿੰਘ ਜੱਸੀ, ਚਰਨਜੀਤ ਸਿੰਘ ਝਲਬੂਟੀ, ਹਾਕਮ ਸਿੰਘ ਜੱਸਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੇਮ ਕੁਮਾਰ ਅਰੋੜਾ ਨੇ ਕੁਲਵੰਤ ਕੌਰ ਦੇ ਹੱਕ 'ਚ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ ਅਗਲੀ ਖ਼ਬਰ 'ਆਪ' ਉਮੀਦਵਾਰ ਨੇ ਵਾਰਡ ਨੰਬਰ 21 'ਚ ਚਲਾਈ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।