15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਧਾਇਕ ਬੁੱਧ ਰਾਮ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ

ਅਜੀਤ ਡੈਸਕ 23-05-2026
ਬੁਢਲਾਡਾ, 22 ਮਈ (ਸਵਰਨ ਸਿੰਘ ਰਾਹੀ)- ਹਲਕਾ ਵਿਧਾਇਕ ਬੁੱਧ ਰਾਮ ਵਲੋਂ ਨਗਰ ਕੌਂਸਲ ਬੁਢਲਾਡਾ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਝਾੜੂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਵਾਰਡ ਨੰ: 8 ਤੋਂ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਸ਼ੀਮਾਰ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਹੁਣ ਤੱਕ ਦੇ ਇਤਿਹਾਸ ਵਿੱਚ ਇਕੱਲੇ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ, ਜਿਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਦੇ ਸਾਰੇ ਵਾਅਦੇ ਪੂਰੇ ਕਰ ਕੇ ਰਿਕਾਰਡ ਕਾਇਮ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਤੋਂ ਦੁਖੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਖ਼ਤ ਕਾਨੂੰਨ ਬਣਾ ਕੇ ਪੰਥ ਦੀ ਸੇਵਾ ਕੀਤੀ ਹੈ | ਇਸ ਮੌਕੇ ਕੁਲਵਿੰਦਰ ਸਿੰਘ, ਜਤਿੰਦਰ ਸਿੰਘ, ਜੀਵਨ ਸਿੰਘ, ਗੁਰਲਾਲ ਸਿੰਘ, ਬੁਧ ਰਾਜ, ਹਰਮਿੰਦਰ ਸਿੰਘ, ਬਲਦੇਵ ਪਰੋਚਾ, ਜਰਨੈਲ ਸਿੰਘ, ਜਗਸੀਰ ਸਿੰਘ, ਜਸਵਿੰਦਰ ਸਿੰਘ, ਅਸ਼ਵਿੰਦਰ ਸਿੰਘ, ਕੁਲਦੀਪ ਸਿੰਘ, ਪਾਲਾ ਸਿੰਘ, ਦਾਰਾ ਸਿੰਘ, ਬਿੱਲੂ ਸਿੰਘ, ਕੁਲਵੰਤ ਸਿੰਘ, ਹਾਕਮ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਰਿੰਪੀ ਰਾਣੀ ਦੇ ਹੱਕ 'ਚ ਘਰ ਘਰ ਜਾ ਕੇ ਪ੍ਰਚਾਰ ਕੀਤਾ
ਇਸੇ ਦੌਰਾਨ ਵਿਧਾਇਕ ਵੱਲੋਂ ਵਾਰਡ ਨੰਬਰ 15 ਤੋਂ ਪਾਰਟੀ ਉਮੀਦਵਾਰ ਰਿੰਪੀ ਰਾਣੀ ਦੇ ਹੱਕ ਚ ਚੋਣ ਪ੍ਰਚਾਰ ਕਰਦਿਆਂ ਦਾਅਵਾ ਕੀਤਾ ਕਿ ਬੁਢਲਾਡਾ, ਬਰੇਟਾ ਤੇ ਬੋਹਾ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਸਮੁੱਚੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਬਲਜਿੰਦਰ ਕੁਮਾਰ ਸੈਕਟਰੀ, ਬਲਵੀਰ ਸਿੰਘ ਕਾਲਾ ਮੰਘਾਣੀਆਂ, ਮਾਸਟਰ ਨਰੇਸ਼ ਕੁਮਾਰ, ਜਸਪਾਲ ਸਿੰਘ ਜੱਸੀ ਬਿੰਦੂ ਰਾਣੀ, ਰਾਮਦਾਸ, ਟੋਨੀ ਖਿੱਪਲ, ਪਰਮਜੀਤ ਕੁਲੈਹਿਰੀ, ਬਲਜਿੰਦਰ ਕੌਰ ਸਮਰਾ, ਅਮਨਦੀਪ ਕੌਰ ਗੁੜੱਦੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰ. 11 'ਚ ਸਾਂਝੇ ਮੋਰਚੇ ਦੀ ਉਮੀਦਵਾਰ ਅਮਰਜੀਤ ਕੌਰ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ 'ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ' ਤਹਿਤ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।