03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਸਥਾਪਨਾ ਦਿਵਸ ਮੌਕੇ ਸੰਘਰਸ਼ ਤੇਜ਼ ਕਰਨ ਦਾ ਪ੍ਰਣ <br/>

ਅਜੀਤ ਡੈਸਕ 31-05-2026
ਬੁਢਲਾਡਾ, 30 ਮਈ (ਸੁਨੀਲ ਮਨਚੰਦਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦਾ ਸਥਾਪਨਾ ਦਿਵਸ ਬੁਢਲਾਡਾ ਬਲਾਕ ਦੇ ਵੱਖ ਵੱਖ ਸਰਕਲਾਂ ਵਿਚ ਮੀਟਿੰਗਾਂ ਕਰ ਕੇ ਮਨਾਇਆ ਗਿਆ | ਜਥੇਬੰਦੀ ਦੀ ਬਲਾਕ ਪ੍ਰਧਾਨ ਮਨਜੀਤ ਕੌਰ ਬੀਰੋਕੇ, ਬਲਾਕ ਮੀਤ ਪ੍ਰਧਾਨ ਸੁਮਨ ਲਤਾ, ਸਰਕਲ ਬਰੇਟਾ ਦੀ ਪ੍ਰਧਾਨ ਸੁਖਵਿੰਦਰ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਨੂੰ ਨਿਗੂਣਾ ਮਾਣਭੱਤਾ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਵੱਖ-ਵੱਖ ਹਾਈ-ਕੋਰਟਾਂ ਦੇ ਫ਼ੈਸਲੇ ਆਂਗਣਵਾੜੀ ਮੁਲਾਜ਼ਮਾਂ ਦੇ ਹੱਕ 'ਚ ਆਉਣ ਦੇ ਬਾਵਜੂਦ ਇਨ੍ਹਾਂ ਫ਼ੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਤਨਖ਼ਾਹ ਦੁੱਗਣੀ ਕੀਤੀ ਜਾਵੇਗੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਨੂੰ ਕ੍ਰਮਵਾਰ ਦਰਜਾ ਤਿੰਨ ਅਤੇ ਦਰਜਾ ਚਾਰ ਦਾ ਮੁਲਾਜ਼ਮ ਮੰਨ ਕੇ ਤਨਖ਼ਾਹ ਅਤੇ ਬਾਕੀ ਲਾਭ ਦਿੱਤੇ ਜਾਣ | ਉਨ੍ਹਾਂ ਪ੍ਰਣ ਲਿਆ ਕਿ ਜੇਕਰ ਪੰਜਾਬ ਸਰਕਾਰ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਮਨਦੀਪ ਕੌਰ, ਰਾਜ ਰਾਣੀ, ਮਨਪ੍ਰੀਤ ਕੌਰ, ਆਸ਼ਾ ਰਾਣੀ, ਜੋਤੀ ਰਾਣੀ, ਸਨੇਹ ਲਤਾ, ਸ਼ਿਮਲਾ ਦੇਵੀ, ਪਿੰਕੀ ਸ਼ਰਮਾ, ਅਨੀਤਾ ਰਾਣੀ, ਅੰਜਲੀ ਸ਼ਰਮਾ, ਸਰੋਜ ਰਾਣੀ, ਸਿੰਪਲ ਰਾਣੀ, ਪਰਮਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤ ਸਕਾਊਟਿੰਗ ਵਲੋਂ ਝੁਨੀਰ ਸਕੂਲ 'ਚ ਤਿ੍ਤੀਆ ਸੌਪਾਨ ਕੈਂਪ ਸਮਾਪਤ <br/> ਅਗਲੀ ਖ਼ਬਰ ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।