05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੁੱਡ ਟੱਚ, ਬੈੱਡ ਟੱਚ ਜਾਗਰੂਕਤਾ ਮੁਹਿੰਮ ਰਾਹੀਂ ਬੱਚਿਆਂ ਨੂੰ ਸੁਚੇਤ ਕੀਤਾ

ਅਜੀਤ ਡੈਸਕ 31-05-2026
ਲਹਿਰਾ ਮੁਹੱਬਤ, 30 ਮਈ (ਸੁਖਪਾਲ ਸਿੰਘ ਸੁੱਖੀ)- ਸਰਾਫ ਐਜੂਬੀਕਾਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਜਾਗਰੂਕਤਾ ਨੂੰ ਧਿਆਨ ਵਿੱਚ ਰੱਖਦਿਆਂ ਗੁੱਡ ਟੱਚ, ਬੈੱਡ ਟੱਚ ਵਿਸ਼ੇ 'ਤੇ ਇੱਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ | ਇਸ ਦਾ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਅਤੇ ਅਸੁਰੱਖਿਅਤ ਸਪਰਸ਼ ਬਾਰੇ ਜਾਗਰੂਕ ਕਰਨਾ ਅਤੇ ਉਨ•ਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਸੀ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਕਾਵਿਆ ਅਸੀਜਾ ਦੀ ਅਗਵਾਈ ਹੇਠ ਇਸ ਸੈਮੀਨਾਰ ਵਿੱਚ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਬੱਚਿਆਂ ਨੂੰ ਸਰਲ, ਰੌਚਿਕ ਅਤੇ ਸਿੱਖਿਅਕ ਗਤੀਵਿਧੀਆਂ ਰਾਹੀਂ ਸੁਰੱਖਿਅਤ ਅਤੇ ਅਸੁਰੱਖਿਅਤ ਸਪਰਸ਼ ਵਿਚਲਾ ਅੰਤਰ ਸਮਝਾਇਆ ਗਿਆ | ਪ੍ਰਸਤੁਤੀਆਂ, ਉਦਾਹਰਣਾਂ ਅਤੇ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਕਿਸੇ ਵੀ ਅਸਿਹਜ ਸਥਿਤੀ ਵਿੱਚ ਉਹ ਤੁਰੰਤ ਆਪਣੇ ਮਾਤਾ-ਪਿਤਾ, ਅਧਿਆਪਕ ਜਾਂ ਕਿਸੇ ਭਰੋਸੇਯੋਗ ਵਿਅਕਤੀ ਨੂੰ ਜਾਣਕਾਰੀ ਦੇਣ | ਇਸ ਮੌਕੇ ਉਪ-ਚੇਅਰਮੈਨ ਅਮਿਤ ਸਰਾਫ ਨੇ ਕਿਹਾ ਕਿ ਸਕੂਲ ਸਿਰਫ਼ ਸਿੱਖਿਆ ਦਾ ਕੇਂਦਰ ਹੀ ਨਹੀਂ, ਸਗੋਂ ਬੱਚਿਆਂ ਦੇ ਸੁਰੱਖਿਅਤ ਅਤੇ ਰੌਸ਼ਨ ਭਵਿੱਖ ਦੀ ਨੀਂਹ ਵੀ ਹੈ | ਉਨ•ਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਆਤਮ-ਸੁਰੱਖਿਆ ਪ੍ਰਤੀ ਜਾਗਰੂਕ ਬਣਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਮਾਨਸਿਕ ਅਤੇ ਸਮਾਜਿਕ ਤੌਰ 'ਤੇ ਵੀ ਮਜ਼ਬੂਤ ਬਣ ਸਕਣ | ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਇਹ ਸੰਕਲਪ ਲਿਆ ਕਿ ਉਹ ਹਮੇਸ਼ਾ ਸੁਚੇਤ ਰਹਿਣਗੇ ਅਤੇ ਕਿਸੇ ਵੀ ਗਲਤ ਵਿਵਹਾਰ ਦੇ ਵਿਰੁੱਧ ਨਿਡਰ ਹੋ ਕੇ ਆਵਾਜ਼ ਉਠਾਉਣਗੇ |

ਪਿਛਲੀ ਖ਼ਬਰ ਗੋਨਿਆਣਾ 'ਚ ਵੁਸ਼ੂ ਦਾ ਮਹਾਂਕੁੰਭ: ਪੰਜਾਬ ਭਰ ਦੀਆਂ ਧੀਆਂ ਦਿਖਾਉਣਗੀਆਂ ਜÏਹਰ ਅਗਲੀ ਖ਼ਬਰ ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਸਾਬਕਾ ਵਿਧਾਇਕ ਜੋਗਿੰਦਰਪਾਲ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।