17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵੁਸ਼ੂ ਚੈਂਪੀਅਨਸ਼ਿਪ 'ਚ ਬੀ. ਐਨ. ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ <br/>

ਅਜੀਤ ਡੈਸਕ 03-06-2026
ਬੁਢਲਾਡਾ, 2 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਬੀ.ਐਨ. ਗੁਰੂਕੁਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 28ਵੀਂ ਪੰਜਾਬ ਰਾਜ ਵੁਸ਼ੂ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਦੀਪਿਕਾ ਸਿੰਗਲਾ ਨੇ ਦੱਸਿਆ ਕਿ ਵਿਦਿਆਰਥਣ ਆਲਿਆ ਪੁੱਤਰੀ ਸ਼ੈਟੀ ਕੁਮਾਰ ਨੇ 36 ਕਿੱਲੋ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ, ਜਦਕਿ ਭਵਿਆ ਪੁੱਤਰੀ ਹਰਦੇਵ ਸਿੰਘ ਨੇ ਤਾਲੂ ਮੁਕਾਬਲੇ 'ਚ ਕਾਂਸੀ ਦਾ ਤਗਮਾ ਹਾਸਿਲ ਕਰ ਕੇ ਨੈਸ਼ਨਲ ਪੱਧਰ ਲਈ ਆਪਣੀ ਥਾਂ ਪੱਕੀ ਕੀਤੀ ਹੈ | ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ, ਉਪ ਪਿ੍ੰਸੀਪਲ ਸੁਖਦੀਪ ਕੌਰ ਅਤੇ ਕੋਆਰਡੀਨੇਟਰ ਕੁਲਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਲਾਮਬੰਦ ਹੋਏ ਨੰਬਰਦਾਰ <br/> ਅਗਲੀ ਖ਼ਬਰ 'ਆਪ' ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਰਵੱਈਆ ਨਿਰਾਸ਼ਾਜਨਕ- ਸੋਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।