31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਠੱਪ ਹੋਣ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਲੱਗੀ

ਅਜੀਤ ਡੈਸਕ 15-06-2026
ਬੁਢਲਾਡਾ, 14 ਜੂਨ (ਸਵਰਨ ਸਿੰਘ ਰਾਹੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ 11 ਜੂਨ ਤੋਂ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਪਈ ਹੋਣ ਕਾਰਨ ਬਿਨਾਂ ਪਾਣੀ ਤੋਂ ਝੋਨੇ ਦੀ ਫ਼ਸਲ ਸੁੱਕਣ ਦੇ ਨਾਲ ਨਵੀਂ ਲਵਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ ਅਤੇ ਬਿਜਲੀ ਦੀ ਉਡੀਕ 'ਚ ਬੇਵੱਸ ਹੋਏ ਕਿਸਾਨ ਪਾਵਰ ਕਾਮ ਤੇ ਸਰਕਾਰ ਨੂੰ ਕੋਸ ਰਹੇ ਹਨ | ਕਿਸਾਨ ਆਗੂ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ | ਸਰਕਾਰ ਵਲੋਂ ਅਖ਼ਬਾਰਾਂ ਰਾਹੀਂ ਕਿਸਾਨਾਂ ਦੀ ਸਹੂਲਤ ਲਈ ਜਾਰੀ ਕੀਤੇ ਉੱਚ ਅਧਿਕਾਰੀਆਂ ਦੇ ਬਹੁਤੇ ਫ਼ੋਨ ਨੰਬਰ ਬੰਦ ਆ ਰਹੇ ਹਨ ਜਾਂ ਕੋਈ ਫ਼ੋਨ ਚੁੱਕਣ ਨੂੰ ਤਿਆਰ ਨਹੀਂ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਤੁਰੰਤ ਬਹਾਲ ਨਾ ਕੀਤੀ ਗਈ ਅਤੇ ਅਧਿਕਾਰੀਆਂ ਨੇ ਆਪਣਾ ਰਵੱਈਆ ਨਾ ਸੁਧਾਰਿਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ | ਇਸ ਦੌਰਾਨ ਹੋਣ ਵਾਲੇ ਕਿਸੇ ਵੀ ਨੁਕਸਾਨ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਹੋਵੇਗੀ | ਕਿਉਂਕਿ ਮਸਲੇ ਦਾ ਜਲਦੀ ਹੱਲ ਨਾ ਹੋਣ 'ਤੇ ਕਿਸਾਨ ਸੜਕਾਂ ਜਾਮ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਲਾਭ ਸਿੰਘ, ਬਲਵੀਰ ਸਿੰਘ, ਹਰਜੀਤ ਸਿੰਘ, ਬਲਕਰਨ ਸਿੰਘ, ਬਾਬੂ ਸਿੰਘ, ਗੁਰਦਰਸ਼ਨ ਸਿੰਘ, ਗੁਰਤੇਜ ਸਿੰਘ, ਜੋਗਿੰਦਰ ਸਿੰਘ, ਤੇਜ਼ ਸਿੰਘ ਆਦਿ ਹਾਜ਼ਰ ਸਨ |
ਮੀਂਹ ਹਨੇਰੀ ਕਾਰਨ ਪ੍ਰਭਾਵਿਤ ਹੋਈ ਬਿਜਲੀ
ਇਸ ਸੰਬੰਧੀ ਬਿਜਲੀ ਬੋਰਡ ਅਧਿਕਾਰੀਆਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਲਗਾਤਾਰ ਆਏ ਮੀਂਹ, ਹਨੇਰੀ ਤੇ ਤੇਜ਼ ਝੱਖੜ ਕਾਰਨ ਕਈ ਥਾਈਾ ਖੰਭੇ ਟੁੱਟ ਗਏ ਅਤੇ ਦਰਖ਼ਤ ਤਾਰਾਂ 'ਤੇ ਡਿੱਗ ਜਾਣ ਕਾਰਨ ਖੇਤੀਬਾੜੀ ਸਮੇਤ ਘਰੇਲੂ ਬਿਜਲੀ ਸਪਲਾਈ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਸੀ ਪ੍ਰੰਤੂ ਇਸ ਨੂੰ ਠੀਕ ਕਰਨ ਲਈ ਬਿਜਲੀ ਵਿਭਾਗ ਦੇ ਮੁਲਾਜ਼ਮ ਲਗਾਤਾਰ ਮਿਹਨਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਲਦ ਹੀ ਸਪਲਾਈ ਆਮ ਵਾਂਗ ਹੋ ਜਾਵੇਗੀ |
ਪਿਛਲੀ ਖ਼ਬਰ ਬਲੱਡ ਬੈਂਕ ਮਾਨਸਾ ਵਲੋਂ ਖ਼ੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਕੈਂਪ ਅਗਲੀ ਖ਼ਬਰ ਟੁੱਟੀਆਂ ਸੜਕਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।