12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਐਸ.ਆਈ.ਆਰ. ਸਰਵੇ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਕੱਢੀ ਫ਼ੂਕ-ਡੀ.ਟੀ.ਐਫ਼.

ਅਜੀਤ ਡੈਸਕ 19-06-2026

ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੀ ਸਿੱਖਿਆ ਹਾਲਤ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ‘ਚ ਉਲਝਾ ਕੇ ਸਕੂਲਾਂ ਤੋਂ ਬਾਹਰ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਅਤੇ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਦੇ 17 ਹਜ਼ਾਰ ਤੋ ਵੱਧ ਅਧਿਆਪਕਾਂ ਨੂੰ ਬੀ.ਐਲ.�. ਦੀਆਂ ਡਿਊਟੀਆਂ ‘ਚ ਲਗਾ ਕੇ ਐਸ.ਆਈ.ਆਰ. ਸਰਵੇ ਵਰਗੇ ਗੈਰ-ਵਿੱਦਿਅਕ ਕੰਮਾਂ ਲਈ ਸਕੂਲਾਂ ਤੋਂ ਬਾਹਰ ਕਰ ਦਿੱਤਾ ਗਿਆ ਹੈ, ਜੋ ਅਗਲੇ ਮਹੀਨਿਆਂ ‘ਚ ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ। ਇਸੇ ਤਰ੍ਹਾਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਨਾਂਅ ‘ਤੇ ਲਗਭਗ 20 ਹਜ਼ਾਰ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ‘ਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਹੁਤੇ ਅਧਿਆਪਕ ਮਈ ਮਹੀਨੇ ‘ਚ ਜਨਗਣਨਾ ਦਾ ਪਹਿਲਾ ਪੜਾਅ ਪੂਰਾ ਕਰ ਚੁੱਕੇ ਹਨ ਜਦਕਿ ਦੂਜਾ ਪੜਾਅ ਫਿਰ ਫਰਵਰੀ ਮਹੀਨੇ ‘ਚ ਸ਼ੁਰੂ ਹੋ ਜਾਵੇਗਾ। ਇਸੇ ਦੌਰਾਨ ਨਵੰਬਰ ਮਹੀਨੇ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ ਤਾਂ ਲਗਭਗ 2 ਮਹੀਨਿਆਂ ਲਈ ਹਜ਼ਾਰਾਂ ਅਧਿਆਪਕਾਂ ਦੀਆਂ ਡਿਊਟੀਆਂ ਚੋਣ ਪ੍ਰਕਿਰਿਆ ‘ਚ ਲਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਗੈਰ-ਵਿੱਦਿਅਕ ਕੰਮਾਂ ਦੇ ਵਿਰੋਧ ‘ਚ 19 ਜੂਨ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤੇ ਜਾਣਗੇ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਥਾਣਾ ਸ਼ਹਿਰੀ-2 ਅੱਗੇ ਧਰਨਾ ਅਗਲੀ ਖ਼ਬਰ ਮੁਨੀਮ ਕਤਲ ਮਾਮਲੇ ’ਚ ਬੁਢਲਾਡਾ ਪੁਲਿਸ ਨੇ ਕਈ ਜਣੇ ਹਿਰਾਸਤ ’ਚ ਲਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।