11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪੈਨਸ਼ਨ ਬਹਾਲੀ ਦਾ ਵਾਅਦਾ ਕਰ ਕੇ ਸਰਕਾਰ ਨੇ ਆਗੂਆਂ ‘ਤੇ ਝੂਠੇ ਪਰਚੇ ਪਾਏ

ਅਜੀਤ ਡੈਸਕ 19-06-2026

ਮਾਨਸਾ, 18 ਜੂਨ (ਸ.ਰਿ.)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਦਰਸ਼ਨ ਸਿੰਘ ਅਲੀਸ਼ੇਰ, ਲਖਵਿੰਦਰ ਸਿੰਘ ਮਾਨ ਅਤੇ ਕਰਮਜੀਤ ਸਿੰਘ ਤਾਮਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਪੈਨਸ਼ਨ ਬਹਾਲੀ ਦਾ ਵਾਅਦਾ ਕੀਤਾ ਸੀ ਪਰ 2023 ਨੂੰ ਮਾਨਸਾ ਵਿਖੇ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਪੁਰਾਣੀ ਪੈਨਸ਼ਨ ਬਹਾਲੀ ਦੇ ਆਗੂਆਂ ਅਤੇ ਠੇਕਾ ਮੁਲਾਜ਼ਮ ਮੋਰਚਾ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ‘ਤੇ ਪਰਚੇ ਪਾ ਦਿੱਤੇ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਪ੍ਰਸ਼ਾਸਨ ਦਾ ਰਵੱਈਆ ਨਿੰਦਣਯੋਗ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਪਰਚਾ ਰੱਦ ਨਾ ਕੀਤਾ ਤਾਂ ਜਥੇਬੰਦੀਆਂ ਸਮੇਤ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦਫ਼ਤਰ ਮਾਨਸਾ ਦਾ ਘਿਰਾ� ਕੀਤਾ ਜਾਵੇਗਾ। ਇਸ ਮੌਕੇ ਬੇਅੰਤ ਸਿੰਘ ਰੜ੍ਹ, ਰਾਜਵਿੰਦਰ ਸਿੰਘ ਬਹਿਣੀਵਾਲ, ਜਸਵਿੰਦਰ ਸਿੰਘ ਜੋਗਾ, ਗੁਰਪ੍ਰੀਤ ਸਿੰਘ ਦਲੇਲਵਾਲਾ, ਕੁਲਦੀਪ ਸਿੰਘ ਅੱਕਾਂਵਾਲੀ, ਗੁਰਦੀਪ ਸਿੰਘ ਬਰਨਾਲਾ, ਨਵੀਨ ਬੋਹਾ, ਸਮਰਜੀਤ ਸਿੰਘ ਅਤਲਾ, ਸੁਖਵਿੰਦਰ ਸਿੰਘ ਮਾਖਾ, ਇਕਬਾਲ ਸਿੰਘ ਉੱਭਾ, ਸਹਿਦੇਵ ਸਿੰਘ, ਜਨਕ ਸਮਾ�ਂ, ਜਤਿੰਦਰ ਪਾਲ ਭੀਖੀ, ਗੁਰਜੀਤ ਸਿੰਘ ਰੜ੍ਹ, ਹਰਜਿੰਦਰ ਸਿੰਘ ਅਨੂਪਗੜ੍ਹ, ਸੁਖਵੰਤ ਸਿੰਘ ਸਮਾ�ਂ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਘਰਾਂ ’ਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਵਾਰਡ ਨੰ. 19 ਦੀ ਚੌੜੀ ਗਲੀ ਦੇ ਲੋਕਾਂ ਨੂੰ ਮਿਲੇਗੀ ਨਿਕਾਸੀ ਤੋਂ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।