23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਲੈਕਚਰਾਰ ਮੱਖਣ ਸਿੰਘ ਗੁਰੂ ਨਾਨਕ ਕਾਲਜ ਦੀ ‘�ਓਲਡ ਸਟੂਡੈਂਟਸ ਐਸੋਸੀਏਸ਼ਨ’ ਦੇ ਪ੍ਰਧਾਨ ਬਣੇ

ਅਜੀਤ ਡੈਸਕ 22-06-2026

ਬੁਢਲਾਡਾ, 21 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਜਥੇਬੰਦੀ ‘�ਲਡ ਸਟੂਡੈਂਟਸ ਐਸੋਸੀਏਸ਼ਨ’ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ‘ਚ ਲੈਕਚਰਾਰ ਮੱਖਣ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਕੱਤਰਤਾ ‘ਚ ਪ੍ਰਧਾਨ ਤੋਂ ਇਲਾਵਾ ਚੁਣੀ ਕਾਰਜਕਾਰਨੀ ‘ਚ ਡਾ. ਕਰਨੈਲ ਸਿੰਘ ਵੈਰਾਗੀ, ਨਵਨੀਤ ਕੱਕੜ ਅਤੇ ਮੈਨੇਜਰ ਕੁਲਵੰਤ ਸਿੰਘ ਨੂੰ ਐਸੋਸੀਏਸ਼ਨ ਦੇ ਸਰਪ੍ਰਸਤ, ਗੁਰਕੀਰਤ ਸਿੰਘ ਗੋਬਿੰਦਪੁਰਾ ਸੀਨੀਅਰ ਮੀਤ ਪ੍ਰਧਾਨ, ਐਡਵੋਕੇਟ ਚੰਦਨ ਕੁਮਾਰ ਮੀਤ ਪ੍ਰਧਾਨ, ਰਜਿੰਦਰ ਵਰਮਾ ਸਕੱਤਰ, ਤਰਜੀਤ ਸਿੰਘ ਚਹਿਲ ਜੁਆਇੰਟ ਸਕੱਤਰ, ਸਵਰਨ ਸਿੰਘ ਰਾਹੀ ਨੂੰ ਪ੍ਰੈੱਸ ਸਕੱਤਰ ਅਤੇ ਪ੍ਰਮੋਦ ਕੁਮਾਰ ਨੂੰ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ। ਕਾਰਜਕਾਰਨੀ ‘ਚ ਵੱਖ-ਵੱਖ ਸੈਸ਼ਨਾਂ ਦੇ 31 ਮੈਂਬਰ ਚੁਣੇ ਗਏ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਮੱਖਣ ਸਿੰਘ ਅਤੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨਾ, ਮੌਜੂਦਾ ਵਿਦਿਆਰਥੀਆਂ ਦੇ ਭਵਿੱਖ ਅਤੇ ਰੁਜ਼ਗਾਰ ਲਈ ਅਗਵਾਈ ਕਰਨਾ ਅਤੇ ਲੋੜਵੰਦ ਬੱਚਿਆਂ ਦੀ ਪੜ੍ਹਾਈ ‘ਚ ਮਦਦ ਕਰਨਾ ਹੋਵੇਗਾ। ਇਸ ਮੌਕੇ ਅਮਨਪ੍ਰੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਅਨੂਪ ਸਿੰਘ ਖ਼ਾਲਸਾ, ਜਗਦੀਸ਼ ਰਾਏ ਕੁੱਲਰੀਆਂ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਂਟਰਲ ਪਾਰਕ ਮਾਨਸਾ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।