23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਂਟਰਲ ਪਾਰਕ ਮਾਨਸਾ ਵਿਖੇ ਬੂਟੇ ਲਗਾਏ

ਅਜੀਤ ਡੈਸਕ 22-06-2026

ਮਾਨਸਾ, 21 ਜੂਨ (ਰਾਵਿੰਦਰ ਸਿੰਘ ਰਵੀ)- ਵਣ ਵਿਭਾਗ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਂਟਰਲ ਪਾਰਕ ਮਾਨਸਾ ਵਿਖੇ ਬੂਟੇ ਲਗਾਏ ਗਏ। ਬੂਟੇ ਲਗਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਵਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਸਭਨਾਂ ਨੂੰ ਯਤਨ ਜੁਟਾਉਣੇ ਚਾਹੀਦੇ ਹਨ ਤਾਂ ਹੀ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਜ਼ਿਲੇ੍ਹ ‘ਚ ਸਾਢੇ 6 ਲੱਖ ਦੇ ਕਰੀਬ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਵੱਖ-ਵੱਖ ਥਾਵਾਂ ‘ਤੇ ਬੂਟੇ ਲਗਾਏ ਜਾ ਰਹੇ ਹਨ। ਵਣ ਮੰਡਲ ਅਫ਼ਸਰ ਪਵਨ ਸ੍ਰੀਧਰ ਨੇ ਦੱਸਿਆ ਕਿ 800 ਦੇ ਕਰੀਬ ਬੂਟੇ ਲੋਕਾਂ ਨੂੰ ਵੰਡੇ ਗਏ ਹਨ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਨਮਿਤਾ ਗਰਗ, ਪ੍ਰਿੰਸੀਪਲ ਗਰਿਮਾ ਮਹਾਜਨ, ਵਣ ਰੇਂਜ ਅਫ਼ਸਰ ਮਹਿੰਦਰ ਪਾਲ ਸ਼ਰਮਾ ਤੇ ਪ੍ਰਿਤਪਾਲ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਮਨਦੀਪ ਕੌਰ, ਇਕਬਾਲ ਸਿੰਘ, ਬਲਕਾਰ ਸਿੰਘ, ਜਸਵਿੰਦਰ ਸਿੰਘ, ਰਾਜਪਾਲ ਸਿੰਘ, ਗੁਰਪਿਆਰ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਗਗਨਦੀਪ ਕੌਰ, ਬੇਅੰਤ ਕੌਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਨਗਰ ਪੰਚਾਇਤ ਦੀ ਚੋਣ ਮਗਰੋਂ ਹਾਲੇ ਤੱਕ ਨਹੀਂ ਚੁਣਿਆ ਪ੍ਰਧਾਨ, ਕਸਬੇ ਦੀ ਸਫ਼ਾਈ ਤੇ ਆਮ ਕੰਮ ਹੋਏ ਬੰਦ ਅਗਲੀ ਖ਼ਬਰ ਲੈਕਚਰਾਰ ਮੱਖਣ ਸਿੰਘ ਗੁਰੂ ਨਾਨਕ ਕਾਲਜ ਦੀ ‘�ਓਲਡ ਸਟੂਡੈਂਟਸ ਐਸੋਸੀਏਸ਼ਨ’ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।