22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪਿੰਡ ਕੁੱਲਰੀਆਂ ਤੋਂ ਧਰਮਪੁਰਾ ਤੱਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਦੁਖੀ

ਅਜੀਤ ਡੈਸਕ 22-06-2026

ਬਰੇਟਾ, 21 ਜੂਨ (ਜੀਵਨ ਸ਼ਰਮਾ)- ਨੇੜਲੇ ਪਿੰਡ ਕੁੱਲਰੀਆਂ ਤੋਂ ਧਰਮਪੁਰਾ ਤੱਕ ਸੰਪਰਕ ਸੜਕ ਦੀ ਹਾਲਤ ਬਹੁਤ ਹੀ ਖਸਤਾ ਹੋਣ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਸਮੇਂ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਕਤ ਪਿੰਡਾਂ ਦੇ ਲੋਕਾਂ ਵਲੋਂ ਅਨੇਕਾਂ ਵਾਰ ਸੜਕ ਦੀ ਮੁਰੰਮਤ ਕਰਨ ਸੰਬੰਧੀ ਸਬੰਧਿਤ ਵਿਭਾਗ ਨੂੰ ਬੇਨਤੀ ਵੀ ਕੀਤੀ ਗਈ ਪਰ ਕੋਈ ਫ਼ਾਇਦਾ ਨਹੀਂ ਹੋਇਆ। ਲੋਕਾਂ ਦਾ ਕਹਿਣਾ ਹੈ ਕਿ ਸੜਕ ‘ਚ ਵੱਡੇ-ਵੱਡੇ ਖੱਡੇ ਪੈ ਚੁੱਕੇ ਹਨ ਅਤੇ ਬਾਰਸ਼ ਦੇ ਦਿਨਾਂ ‘ਚ ਤਾਂ ਸਮੱਸਿਆ ਹੋਰ ਵੀ ਵਧ ਜਾਂਦੀ ਹੈ। ਖੱਡਿਆਂ ‘ਚ ਪਾਣੀ ਜਮਾ ਹੋਣ ਕਾਰਨ ਰਸਤਾ ਬੰਦ ਹੋ ਜਾਂਦਾ ਹੈ ਅਤੇ ਹੋਰਨਾਂ ਰਸਤਿਆਂ ‘ਚ ਦੀ ਵਾਧੂ ਸਫ਼ਰ ਤੈਅ ਕਰ ਕੇ ਦੂਜੇ ਪਿੰਡ ਜਾਣਾ ਪੈਂਦਾ ਹੈ। ਪਿੰਡਾਂ ਦੇ ਲੋਕਾਂ ਦੀ ਸਰਕਾਰ ਤੋਂ ਮੰਗ ਹੈ ਕਿ ਸੜਕ ਦੀ ਜਲਦ ਮੁਰੰਮਤ ਕੀਤੀ ਜਾਵੇ।

ਪਿਛਲੀ ਖ਼ਬਰ ਸਿਫ਼ਾਰਿਸ਼ਾਂ ਮੁਤਾਬਿਕ ਹੀ ਖਾਦਾਂ ਦੀ ਵਰਤੋਂ ਕਰਨ ਕਿਸਾਨ- ਡਾ. ਹਰਵਿੰਦਰ ਸਿੰਘ ਸਿੱਧੂ ਅਗਲੀ ਖ਼ਬਰ ਸੈਂਟਰਲ ਪਾਰਕ ਅਤੇ ਵਾਤਾਵਰਨ ਸੁਧਾਰ ਕਮੇਟੀ ਦੇ ਵਫ਼ਦ ਨੇ ਏ.ਡੀ.ਸੀ. ਨੂੰ ਮੰਗ-ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।