22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਿਫ਼ਾਰਿਸ਼ਾਂ ਮੁਤਾਬਿਕ ਹੀ ਖਾਦਾਂ ਦੀ ਵਰਤੋਂ ਕਰਨ ਕਿਸਾਨ- ਡਾ. ਹਰਵਿੰਦਰ ਸਿੰਘ ਸਿੱਧੂ

ਅਜੀਤ ਡੈਸਕ 22-06-2026

ਮਾਨਸਾ, 21 ਜੂਨ (ਰਾਵਿੰਦਰ ਸਿੰਘ ਰਵੀ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਹੀ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਹੀ ਪੈਦਾਵਾਰ ਨੂੰ ਵਧਾਇਆ ਜਾ ਸਕਦਾ ਹੈ। ਇਹ ਵਿਚਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਨੇ ਸੀ.ਆਈ.ਆਈ. ਫਾਊਂਡੇਸ਼ਨ ਅਤੇ ਐਨ.ਆਰ.ਐਫ.ਐਮ.ਟੀ.ਟੀ.ਆਈ. ਹਿਸਾਰ ਦੇ ਸਹਿਯੋਗ ਨਾਲ ਪਿੰਡ ਉੱਭਾ ਵਿਖੇ ਖੇਤੀ ਬਚਾ� ਅਭਿਆਨ ਤਹਿਤ ਕਰਵਾਏ ਜਾਗਰੂਕਤਾ ਪ੍ਰੋਗਰਾਮ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਸਾਇਣਿਕ ਖਾਦਾਂ ਖ਼ਾਸ ਕਰ ਕੇ ਯੂਰੀਆ ਦੀ ਬੇਲੋੜੀ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਸਥਿਰ ਰਹੇ। ਉਨ੍ਹਾਂ ਕੁਦਰਤੀ ਤੇ ਟਿਕਾਊ ਖੇਤੀ ਪੱਧਤੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਚਾਹੀਦਾ ਹੈ। ਮਿੱਟੀ ‘ਚ ਜੈਵਿਕ ਕਾਰਬਨ ਵਧਾਉਣ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਦੇ ਲਾਭਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਸੁਪਰ ਸੀਡਰ ਮਸ਼ੀਨਾਂ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਪ੍ਰੋਜੈਕਟ ਕੋਆਰਡੀਨੇਟਰ ਜਗਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਬਖ਼ਸ਼ ਸਿੰਘ, ਬਲਜੀਤ ਸਿੰਘ, ਹਰਮਨਦੀਪ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਾਈਫ਼ਨ ਕੋਲ ਲਗਾਏ ਕੱਟ ਦੀ ਮੁਰੰਮਤ ਮੁਕੰਮਲ ਅਗਲੀ ਖ਼ਬਰ ਪਿੰਡ ਕੁੱਲਰੀਆਂ ਤੋਂ ਧਰਮਪੁਰਾ ਤੱਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਦੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।