ਭੀਖੀ, 23 ਜੂਨ (ਸਹੋਤਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਪੀ.ਜੀ.ਡੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜੇ ‘ਚੋਂ ਨੈਸ਼ਨਲ ਕਾਲਜ ਭੀਖੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਐਮ. ਕੇ. ਮਿਸ਼ਰਾ ਨੇ ਦੱਸਿਆ ਕਿ ਸਨੇਹਾ ਰਾਣੀ ਨੇ 82 ਫ਼ੀਸਦੀ, ਸੋਨੀਆ ਨੇ 80 ਅਤੇ ਰਮਨਪ੍ਰੀਤ ਕੌਰ ਨੇ 79 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਕਲਾਸ ਇੰਚਾਰਜ ਪ੍ਰੋ. ਨਵਦੀਪ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਨੈਸ਼ਨਲ ਕਾਲਜ ਭੀਖੀ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਸੌ ਫ਼ੀਸਦੀ ਰਿਹਾ
ਅਜੀਤ ਡੈਸਕ
24-06-2026