08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਤਨਖ਼ਾਹਾਂ ਨਾ ਮਿਲਣ ਤੇ ਹੋਰ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਜਾਰੀ

ਅਜੀਤ ਡੈਸਕ 28-06-2026
ਬਰੇਟਾ, 27 ਜੂਨ (ਜੀਵਨ ਸ਼ਰਮਾ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਜਾਰੀ ਹੈ। ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਬਰੇਟਾ ਅਤੇ ਪ੍ਰਧਾਨ ਸਤੀਸ਼ ਕੁਮਾਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਵੱਲ ਕੋਈ ਗ਼ੌਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਤਨਖ਼ਾਹਾਂ ਨਹੀਂ ਮਿਲ ਰਹੀਆਂ, ਜਿਸ ਕਰ ਕੇ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਵਲੋਂ ਅਨੇਕਾਂ ਵਾਰ ਸਰਕਾਰ ਕੋਲ ਫ਼ਰਿਆਦ ਕੀਤੀ ਗਈ ਪਰ ਕੋਈ ਮਸਲਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, 2004 ਤੋਂ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਇਕ ਸਾਲ ਦੇ ਕਰੀਬ ਬਕਾਇਆ ਪਿਆ ਈ.ਪੀ. ਐਫ. ਜਮਾ ਕਰਵਾਉਣ ਦੇ ਨਾਲ ਹੀ ਹੋਰ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਉਨ੍ਹਾਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ। ਇਸ ਮੌਕੇ ਸੁਖਜਿੰਦਰ ਸਿੰਘ, ਬੱਗਾ ਸਿੰਘ, ਬਿੱਟੂ ਸਿੰਘ, ਜਗਦੀਪ ਸਿੰਘ, ਕਿਰਨਾ ਕੌਰ, ਜਸਪਾਲ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਕਾ. ਫਕੀਰੀਆ ਸਿੰਘ ਦੀ 22ਵੀਂ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।