08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਟਰੈਫ਼ਿਕ ਨਿਯਮਾਂ ਦੀਆਂ ਉੱਡ ਰਹੀਆਂ ਧੱਜੀਆਂ

ਅਜੀਤ ਡੈਸਕ 28-06-2026
ਰਾਮਾਂ ਮੰਡੀ, 27 ਜੂਨ (ਤਰਸੇਮ ਸਿੰਗਲਾ)- ਪਿੰਡ ਤਰਖਾਣਵਾਲਾ ਤੋਂ ਸੁਖਲੱਧੀ ਟੇਢਾ ਰਾਹ ਨੂੰ ਜਾਂਦੀ ਸੜਕ ’ਤੇ ਸਥਿਤ ਸਰਕਾਰੀ ਸ਼੍ਰੀ ਬਾਲਾ ਜੀ ਗੋਦਾਮ ਵਿਖੇ ਸ਼ੈਲਰਾਂ ’ਚੋਂ ਚੌਲਾਂ ਨਾਲ ਭਰੇ ਟਰੱਕ ਲਿਆ ਕੇ ਸਟੋਰ ਕੀਤੇ ਜਾਂਦੇ ਹਨ। ਪਰ ਇਨ੍ਹਾਂ ਟਰੱਕਾਂ ਨੂੰ ਗੁਦਾਮ ਦੇ ਬਾਹਰ ਸੜਕ ’ਤੇ ਹੀ ਖੜ੍ਹਾ ਕਰ ਦਿੱਤਾ ਜਾਂਦਾ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਹਾਦਸਿਆਂ ਦਾ ਖਤਰਾ ਵੀ ਲਗਾਤਾਰ ਬਣਿਆ ਰਹਿੰਦਾ ਹੈ । ਪਿੰਡ ਮਾਨਵਾਲਾ ਦੇ ਸਾਬਕਾ ਸਰਪੰਚ ਖੁਸ਼ਬਾਜ਼ ਸਿੰਘ ਬੱਬੀ ਨੇ ਕਿਹਾ ਕਿ ਗੁਦਾਮ ਦੇ ਬਾਹਰ ਸੜਕ ’ਤੇ ਚੌਲਾਂ ਨਾਲ ਭਰੇ ਟਰੱਕ ਪਾਰਕ ਕਰਕੇ ਟਰੈਫ਼ਿਕ ਨਿਯਮਾਂ ਦੀ ਖੁੱਲ੍ਹੇਆਮ ਉਲੰਘਣਾ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਟਰੱਕਾਂ ਕਾਰਨ ਸੜਕ ਅਕਸਰ ਜਾਮ ਰਹਿੰਦੀ ਹੈ, ਜਿਸ ਨਾਲ ਆਸ-ਪਾਸ ਦੇ ਪਿੰਡਾਂ ਦੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਟਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਕਾਨੂੰਨ ਲਾਗੂ ਕਰ ਰਹੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਤੋਂ ਭਾਰੀ ਜੁਰਮਾਨੇ ਵਸੂਲ ਰਹੀ ਹੈ, ਪਰ ਦੂਜੇ ਪਾਸੇ ਸੜਕਾਂ ’ਤੇ ਖੜ੍ਹੇ ਇਨ੍ਹਾਂ ਟਰੱਕਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕ ’ਤੇ ਗੈਰ-ਕਾਨੂੰਨੀ ਢੰਗ ਨਾਲ ਪਾਰਕ ਕੀਤੇ ਜਾਣ ਵਾਲੇ ਟਰੱਕਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਤਾਂ ਜੋ ਆਵਾਜਾਈ ਸੁਚਾਰੂ ਬਣੀ ਰਹੇ ਅਤੇ ਹਾਦਸਿਆਂ ਤੋਂ ਬਚਾਅ ਹੋ ਸਕੇ।
ਪਿਛਲੀ ਖ਼ਬਰ ਹਰਜਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਫੁੱਲੋਖਾਰੀ ਨਵੇਂ ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਗੈਸ ਚੋਰੀ ਦੀ ਕਵਰੇਜ ਕਰਨ ਗਏ ਪੱਤਰਕਾਰਾਂ ’ਤੇ ਹਮਲੇ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।