07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮਾਂ ਨੇ ਪੰਜਾਬ ਸਰਕਾਰ ’ਤੇ ਲਗਾਏ ਮੰਗਾਂ ਨਾ ਮੰਨਣ ਦੇ ਦੋਸ਼

ਅਜੀਤ ਡੈਸਕ 03-07-2026

ਮਾਨਸਾ, 2 ਜੁਲਾਈ (ਰਾਵਿੰਦਰ ਸਿੰਘ ਰਵੀ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੀ ਇਕੱਤਰਤਾ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪ੍ਰਧਾਨ ਨਾਜ਼ਰ ਸਿੰਘ ਖ਼ਿਆਲਾ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ. ਸੈਂਟਰ ਖ਼ਿਆਲਾ ਕਲਾਂ (ਮਾਨਸਾ) ਵਿਖੇ ਹੋਈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਮੇਤ ਉਨ੍ਹਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਦੇ ਸਾਢੇ 4 ਸਾਲ ਬਾਅਦ ਵੀ ਨਾ ਤਾਂ ਮੰਗਾਂ ਨੂੰ ਬੂਰ ਪਿਆ ਅਤੇ ਨਾ ਹੀ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਮੁਲਾਜ਼ਮਾਂ ’ਚ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਦੇ ਨਾਲ ਹੀ ਬਰਾਬਰ ਕੰਮ ਬਰਾਬਰ ਤਨਖ਼ਾਹ ਵਾਲਾ ਨਿਯਮ ਲਾਗੂ ਕੀਤਾ ਜਾਵੇ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਪੱਕੇ ਕਰਨ ਦਾ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਗੁਰਪ੍ਰੀਤ ਕੌਰ, ਗੁਰਵਿੰਦਰ ਕੌਰ, ਸੁਖਦੀਪ ਕੌਰ, ਜਸਵੀਰ ਕੌਰ, ਸੁਖਵੰਤ ਸਿੰਘ, ਪਰਮਜੀਤ ਕੌਰ, ਰਣਜੀਤ ਕੌਰ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਰੀਚਾ ਰਾਣੀ, ਹਰਪਾਲ ਕੌਰ, ਵੀਰਪਾਲ ਕੌਰ, ਕਮਲਜੀਤ ਕੌਰ, ਮੋਹਕਮਜੀਤ ਸਿੰਘ, ਸਤਿੰਦਰ ਕੌਰ, ਸਵਰਨ ਸਿੰਘ, ਅਮਨਦੀਪ ਕੌਰ, ਲਵਜੀਤ ਸਿੰਘ, ਬੂਟਾ ਸਿੰਘ, ਹਰਦੀਪ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਨਿਊ ਢੁਡਾਲ ਨਹਿਰ ਨੂੰ ਮਿਲਣ ਵਾਲਾ 400 ਕਿਊਸਕ ਪਾਣੀ ਹਰਿਆਣਾ ਵਲੋਂ ਬੰਦ ਅਗਲੀ ਖ਼ਬਰ ਪੀ. ਡਬਲਯੂ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਰੋਸ ਰੈਲੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।