07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਵਿਧਾਇਕ ਡਾ. ਸਿੰਗਲਾ ਨੇ ਲੋਕ ਮਿਲਣੀਆਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 03-07-2026

ਭੀਖੀ, 2 ਜੁਲਾਈ (ਬਲਕਾਰ ਸਿੰਘ ਸਹੋਤਾ)- ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਪਿੰਡ ਸਮਾਓਂ, ਖੀਵਾ ਕਲਾਂ, ਖੀਵਾ ਦਿਆਲੂਵਾਲਾ ਅਤੇ ਖੀਵਾ ਖ਼ੁਰਦ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਲੋਕਾਂ ਵਲੋਂ ਆਪਣੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸੰਬੰਧੀ ਮੰਗਾਂ ਵਿਧਾਇਕ ਦੇ ਧਿਆਨ ’ਚ ਲਿਆਂਦੀਆਂ ਗਈਆਂ। ਸ੍ਰੀ ਸਿੰਗਲਾ ਨੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਫ਼ੰਡ ਵੀ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਪਿੰਡ ਸਮਾਓਂ ਲਈ 20 ਲੱਖ, ਖੀਵਾ ਕਲਾਂ ਲਈ 25 ਲੱਖ, ਖੀਵਾ ਦਿਆਲੂਵਾਲਾ ਲਈ 15 ਲੱਖ ਅਤੇ ਖੀਵਾ ਖ਼ੁਰਦ ਲਈ 20 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਵਿਧਾਇਕ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ‘ਰੰਗਲਾ ਪੰਜਾਬ’ ਸਕੀਮ ਤਹਿਤ ਪਿੰਡਾਂ ਦੀਆਂ ਲੋੜਾਂ ਅਨੁਸਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਵਿਕਾਸ ਕਾਰਜਾਂ ’ਚ ਹੋਰ ਤੇਜ਼ੀ ਆ ਰਹੀ ਹੈ।

ਪਿਛਲੀ ਖ਼ਬਰ ਡੀ.ਸੀ. ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਇੱਟਾਂ ਦੇ ਭਾਅ ’ਚ ਤੇਜ਼ੀ, ਹਜ਼ਾਰ ਇੱਟ ਹੋਈ 10 ਹਜ਼ਾਰ ਦੀ..., ਆਮ ਆਦਮੀ ਨੂੰ ਨਵਾਂ ਮਕਾਨ ਬਣਾਉਣਾ ਔਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।