07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਝੁਨੀਰ ਦੇ ਬੱਸ ਸਟੈਂਡ ’ਤੇ ਕੋਈ ਵੀ ਸਰਕਾਰ ਨਹੀਂ ਬਣਾ ਸਕੀ ਇਕ ਵੀ ਪਖਾਨਾ

ਅਜੀਤ ਡੈਸਕ 03-07-2026

ਝੁਨੀਰ, 2 ਜੁਲਾਈ (ਸੰਜੀਵ ਸਿੰਗਲਾ)- ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦਾ ਕਸਬਾ ਝੁਨੀਰ ਇਲਾਕੇ ਦੀ ਰਾਜਨੀਤੀ ਵਿਚ ਰੀੜ੍ਹ ਦੀ ਹੱਡੀ ਵਜੋਂ ਜਾਣਿਆ ਜਾਂਦਾ ਹੈ। ਹਰ ਚੋਣ ਦੌਰਾਨ ਇਸ ਕਸਬੇ ਨੂੰ ਸਿਆਸੀ ਪੱਖੋਂ ਬੇਹੱਦ ਅਹਿਮ ਮੰਨਿਆ ਜਾਂਦਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਇੱਥੇ ਲੋਕਾਂ ਨਾਲ ਵਿਕਾਸ ਦੇ ਵੱਡੇ-ਵੱਡੇ ਵਾਅਦੇ ਕਰਦੇ ਰਹੇ ਹਨ ਪਰ-ਹੈਰਾਨੀ ਦੀ ਗੱਲ ਇਹ ਹੈ ਕਿ ਕਰੋੜਾਂ ਰੁਪਏ ਦੇ ਵਿਕਾਸ ਫ਼ੰਡ ਖ਼ਰਚ ਹੋਣ ਦੇ ਦਾਅਵਿਆਂ ਦੇ ਬਾਵਜੂਦ ਇੱਥੋਂ ਦੇ ਬੱਸ-ਸਟੈਂਡ ਜਾਂ ਜਨਤਕ ਥਾਂ ‘ਤੇ ਹਾਲੇ ਤੱਕ ਇਕ ਵੀ ਪਖਾਨਾ ਨਹੀਂ ਬਣਾਇਆ ਜਾ ਸਕਿਆ। ਸਥਾਨਕ ਲੋਕਾਂ ਅਤੇ ਰਾਹਗੀਰਾਂ ਦਾ ਕਹਿਣਾ ਹੈ ਕਿ ਝੁਨੀਰ ਬੱਸ ਸਟੈਂਡ ਰਾਹੀਂ ਹਰ ਰੋਜ਼ ਵੱਡੀ ਗਿਣਤੀ ‘ਚ ਯਾਤਰੀ, ਵਿਦਿਆਰਥੀ, ਔਰਤਾਂ ਅਤੇ ਬਜ਼ੁਰਗ ਆਉਂਦੇ-ਜਾਂਦੇ ਹਨ ਪਰ ਉਨ੍ਹਾਂ ਲਈ ਮੁੱਢਲੀ ਸਹੂਲਤ ਵਜੋਂ ਜਨਤਕ ਪਖਾਨੇ ਦੀ ਕੋਈ ਵਿਵਸਥਾ ਨਹੀਂ ਹੈ। ਇਸ ਤੋਂ ਇਲਾਵਾ ਨਾ ਹੀ ਪੀਣ ਵਾਲੇ ਪਾਣੀ ਅਤੇ ਸਵਾਰੀਆਂ ਦੇ ਬੈਠਣ ਲਈ ਕੋਈ ਪ੍ਰਬੰਧ ਨਹੀਂ, ਜਿਸ ਕਾਰਨ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦਾ ਆਖਣਾ ਹੈ ਕਿ ਸਮੇਂ-ਸਮੇਂ ‘ਤੇ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਵਲੋਂ ਵਿਕਾਸ ਕਾਰਜਾਂ ਦੇ ਦਾਅਵੇ ਕੀਤੇ ਗਏ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਇਕ ਵੀ ਬੁਨਿਆਦੀ ਸਹੂਲਤ ਵੀ ਮੁਹੱਈਆ ਨਹੀਂ ਕਰਵਾਈ ਜਾ ਸਕੀ। ਲੋਕਾਂ ਨੇ ਸਵਾਲ ਉਠਾਇਆ ਕਿ ਜਦੋਂ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਹੋਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਤਾਂ ਫਿਰ ਜਨਤਕ ਪਖਾਨੇ ਵਰਗੀ ਲੋੜੀਂਦੀ ਸਹੂਲਤ ਕਿਉਂ ਨਹੀਂ ਬਣਾਈ ਗਈ। ਇਲਾਕਾ ਵਾਸੀਆਂ ਤੇ ਰਾਹਗੀਰਾਂ ਨੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਝੁਨੀਰ ਬੱਸ ਸਟੈਂਡ ਵਿਖੇ ਜਲਦ ਤੋਂ ਜਲਦ ਜਨਤਕ ਪਖਾਨੇ ਬਣਾਉਣ ਦੇ ਨਾਲ ਹੀ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਜਾਵੇ।

ਪਿਛਲੀ ਖ਼ਬਰ ਦਿੱਗਜ਼ ਕਾਂਗਰਸੀ ਆਗੂਆਂ ਨੂੰ ਯੋਗ ਅਹੁਦੇ ਦੇਣ ਦਾ ਸਵਾਗਤ ਅਗਲੀ ਖ਼ਬਰ ਡੀ.ਸੀ. ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।