10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਲੈਂਡ ਪੂਲਿੰਗ ਪਾਲਸੀ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੀ ਨੀਤੀ-ਗਾਗੋਵਾਲ

ਅਜੀਤ ਡੈਸਕ 04-07-2026
ਮਾਨਸਾ, 3 ਜੁਲਾਈ (ਸ.ਰਿ.)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਪਾਲਸੀ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੀ ਨੀਤੀ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਆਗੂ ਨੇ ਆਖਿਆ ਕਿ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਦੌਰਾਨ ਪੁਰਾਣੀ ਪਾਲਿਸੀ ‘ਚ ਸੋਧਾਂ ਦਾ ਭਰਮ ਭੁਲੇਖਾ ਪਾ ਕੇ ਥੋੜੇ ਜਿਹੇ ਲਾਲਚ ਦੇ ਵਾਧੇ ਨਾਲ ਇਸ ਨੀਤੀ ਤਹਿਤ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਫ਼ੈਸਲਾ ਕਰ ਲਿਆ ਹੈ, ਜਿਸ ਦਾ ਜਥੇਬੰਦੀ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਦੱਸਿਆ ਕਿ ਪਾਲਿਸੀ ਬਾਰੇ ਨਾ ਤਾਂ ਕਿਸੇ ਕਿਸਾਨ ਜਥੇਬੰਦੀ, ਖੇਤੀ ਮਾਹਿਰਾਂ ਅਤੇ ਨਾ ਹੀ ਜ਼ਮੀਨਾਂ ਦੇ ਮਾਲਕਾਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ ਗਿਆ। ਇਸ ਤਰ੍ਹਾਂ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹਥਿਆ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।
ਪਿਛਲੀ ਖ਼ਬਰ ਕਈ ਮਹੀਨਿਆਂ ਤੋਂ ਪੁੱਟ ਕੇ ਸੁੱਟੀ ਗਲੀ ਨਾ ਬਣਨ ਕਾਰਨ ਲੋਕਾਂ ’ਚ ਰੋਸ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਰਾਜ ਪੱਧਰੀ ਪੰਚ ਪੱਖੀ ਵਰਕਸ਼ਾਪ ਦਾ ਹੋਇਆ ਸ਼ੁੱਭ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।