29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਵਕੀਲ ਚਰਨਜੀਤ ਸਿੰਘ ਦੀ ਅਗਵਾਈ ਹੇਠ ਮੰਡੀ ਦੇ ਕਈ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਿਲ

ਅਜੀਤ ਡੈਸਕ 09-07-2026
ਭੁੱਚੋ ਮੰਡੀ, 8 ਜੁਲਾਈ (ਬਿੱਕਰ ਸਿੰਘ ਸਿੱਧੂ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਕ ਮਹੱਤਵਪੂਰਨ ਮੀਟਿੰਗ ਭੁੱਚੋ ਮੰਡੀ ਦੀ ਪੰਚਾਇਤੀ ਧਰਮਸ਼ਾਲਾ ਵਿਖੇ ਭਾਜਪਾ ਭੁੱਚੋ ਮੰਡਲ ਦੇ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਅਤੇ ਜ਼ਿਲ੍ਹਾ ਉਪ ਪ੍ਰਧਾਨ ਰਾਜੀਵ ਟੀਨੂੰ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ, ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਸੂਬਾ ਕਾਰਜਕਾਰਨੀ ਮੈਂਬਰ ਵਿਨੋਦ ਬਿੰਟਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ, ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਬਾਰੇ ਵਿਸਥਾਰ-ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ‘ਤੇ ਸਾਬਕਾ ਕਾਂਗਰਸੀ ਮੰਤਰੀ ਗੁਲਜ਼ਾਰ ਸਿੰਘ ਦੇ ਪੁੱਤਰ ਐਡਵੋਕੇਟ ਚਰਨਜੀਤ ਸਿੰਘ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿਚ ਸ਼ਾਮਿਲ ਹੋਏ, ਜੋ ਕੁਝ ਦਿਨ ਪਹਿਲਾਂ ਹੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਪਾਰਟੀ ਦੇ ਸੀਨੀਅਰ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਗਮਸ਼ੇ ਪਹਿਨਾ ਕੇ ਸਵਾਗਤ ਕੀਤਾ। ਇਸ ਸਮਾਗਮ ਵਿਚ ਹਲਕਾ ਇੰਚਾਰਜ ਕੁਲਰਾਜ ਸਿੰਘ, ਮੰਡਲ ਜਨਰਲ ਸਕੱਤਰ ਸੰਦੀਪ ਮਹੇਸ਼ਵਰੀ, ਜੋਗਿੰਦਰ ਜੌੜਾ, ਬੱਬੂ ਅਰੋੜਾ, ਜਤਿੰਦਰ ਸ਼ਰਮਾ, ਸੁਰਜੀਤ ਸਿੰਘ, ਹਰਬੰਸ ਭੋਲਾ, ਡਾ.ਰਾਮ ਕੁਮਾਰ ਅਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ-ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਚੰਦਭਾਨ ਡਰੇਨ ਵਿਚ ਗੰਦਾ ਪਾਣੀ ਸੁੱਟਣ ਖ਼ਿਲਾਫ਼ ਕਿਸਾਨਾਂ ਦਾ ਭਖਵਾਂ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।