28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਥਾਣਾ ਵਿਖੇ ਸੁੱਖ-ਸ਼ਾਂਤੀ ਲਈ ਯੱਗ ਭੰਡਾਰਾ ਕਰਵਾਇਆ

ਅਜੀਤ ਡੈਸਕ 09-07-2026
ਨਥਾਣਾ, 8 ਜੁਲਾਈ (ਗੁਰਦਰਸ਼ਨ ਲੁੁੱਧੜ): ਨਗਰ ਨਥਾਣਾ ਵਿਖੇ ਬਾਬਾ ਕਾਲੂ ਨਾਥ ਤਪ ਸਥਾਨ ਦਰਬਾਰ ਮੰਦਰ ਵਿਖੇ ਇਲਾਕੇ ਦੀ ਸੁੱਖ-ਸ਼ਾਂਤੀ ਲਈ ਧਾਰਮਿਕ ਰਵਾਇਤ ਅਨੁਸਾਰ ਸਾਲਾਨਾ ਯੱਗ ਭੰਡਾਰਾ ਕਰਵਾਇਆ ਗਿਆ। ਇਸ ਦੌਰਾਨ ਜਲੇਬੀਆਂ, ਮਿੱਠੇ ਚਾਵਲ ਅਤੇ ਮਿੱਠੇ ਪ੍ਰਸ਼ਾਦੇ ਦੇ ਲੰਗਰ ਅਤੇ ਛਬੀਲਾਂ ਲਗਾਈਆਂ ਗਈਆਂ। ਮਹਾਂਪੁਰਸ਼ਾਂ ਦੇ ਤਪ ਅਸਥਾਨ ’ਤੇ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਅਰਥਚਾਰੇ ਦੀ ਬਿਹਤਰੀ ਲਈ ਕਾਮਨਾ ਕੀਤੀ ਗਈ। ਇਸ ਯੱਗ ਭੰਡਾਰੇ ਮੌਕੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਦਰਬਾਰ ਦੇ ਗੱਦੀਨਸ਼ੀਨ ਸੰਤ ਬਾਬਾ ਦਰਸ਼ਨ ਦਾਸ ਵਲੋਂ ਸਮੂਹ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ ਗਿਆ। ਦਰਬਾਰ ਦੇ ਪ੍ਰਬੰਧਕਾਂ ਅਤੇ ਨਗਰ ਪੰਚਾਇਤ ਨਥਾਣਾ ਦੇ ਆਗੂਆਂ ਵਲੋਂ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਅਗਨੀਵੀਰ ਭਰਤੀ ਦੇ ਫਿਜ਼ੀਕਲ ਟੈਸਟ ਦੀ ਸਿਖਲਾਈ ਲਈ ਰਜਿਸਟਰੇਸ਼ਨ 10 ਤੋਂ ਅਗਲੀ ਖ਼ਬਰ ਗੋਨਿਆਣਾ ਨਗਰ ਕੌਸ਼ਲ ਦੇ ਪ੍ਰਧਾਨ ਦੀ ਹੋਣ ਵਾਲੀ ਚੋਣ ਫਿਰ ਹੋਈ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।