11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮਾਨਸਾ ਪੁਲਿਸ ਵਲੋਂ ‘ਆਪ੍ਰੇਸ਼ਨ ਪਰਹਾਰ 3.0’ ਤਹਿਤ 32 ਮੁਕੱਦਮੇ ਦਰਜ

ਅਜੀਤ ਡੈਸਕ 11-07-2026
ਮਾਨਸਾ, 10 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਵਲੋਂ ‘ਅਪਰੇਸ਼ਨ ਪਰਹਾਰ 3.0’ ਤਹਿਤ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਥਾਣਿਆਂ ‘ਚ ਵੱਖ-ਵੱਖ ਕੇਸਾਂ ਵਿਚ ਲੋੜੀਂਦੇ ਅਪਰਾਧੀਆਂ ਅਤੇ ਹੋਰ ਗੰਭੀਰ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ 32 ਜਣਿਆਂ ਖ਼ਿਲਾਫ਼ ਮੁਕੱਦਮੇ ਦਰਜ ਕਰ ਕੇ 200 ਤੋਂ ਵਧੇਰੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 79 ਗ੍ਰਾਮ ਚਿੱਟਾ, 160 ਨਸ਼ੀਲੀਆਂ ਗੋਲੀਆਂ, 252 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ, 430 ਲੀਟਰ ਲਾਹਣ, 18 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕਰਨ ਦੇ ਨਾਲ ਹੀ 5 ਵਾਹਨ ਵੀ ਜ਼ਬਤ ਕੀਤੇ ਗਏ ਹਨ। ਐਸ. ਐਸ. ਪੀ. ਅਨੁਸਾਰ ਇਸ ਅਪਰੇਸ਼ਨ ‘ਚ 2 ਐਸ.ਪੀ, 5 ਡੀ.ਐਸ.ਪੀ, 12 ਮੁੱਖ ਅਫ਼ਸਰ, ਇੰਚਾਰਜ ਸੀ.ਆਈ. ਏ. ਸਟਾਫ਼ ਮਾਨਸਾ ਸਮੇਤ ਕੁੱਲ 550 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਮਨਮੋਹਨ ਸਿੰਘ ਔਲਖ ਐਸ. ਪੀ. (ਡੀ.), ਪ੍ਰਦੀਪ ਸੰਧੂ ਐਸ. ਪੀ. (ਐਚ.), ਹਰਜਿੰਦਰ ਸਿੰਘ ਗਿੱਲ ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ, ਹਰਜੀਤ ਸਿੰਘ ਤੇ ਪੁਸ਼ਪਿੰਦਰ ਸਿੰਘ ਗਿੱਲ ਡੀ. ਐਸ. ਪੀ. ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਵਲੋਂ ‘ਸਤਲੁਜ’ ਫ਼ਿਲਮ ਦੇ ਸੰਬੰਧ ਵਿਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਅਗਲੀ ਖ਼ਬਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।