15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮਗਨਰੇਗਾ ਮੁਲਾਜ਼ਮਾਂ ਨੇ ਪੰਚਾਇਤ ਮੰਤਰੀ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਰੋਸ ਰੈਲੀ ਕੱਢੀ

ਅਜੀਤ ਡੈਸਕ 19-07-2026
ਮਾਨਸਾ, 18 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਮ ਕਰਦੇ ਮਗਨਰੇਗਾ ਮੁਲਾਜ਼ਮਾਂ ਵਲੋਂ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਤੋਂ ਬੱਸ ਸਟੈਂਡ ਚੌਂਕ ਤੱਕ ਰੋਸ ਰੈਲੀ ਕੱਢਣ ਉਪਰੰਤ ਪੰਜਾਬ ਸਰਕਾਰ ਵਲੋਂ ਮਗਨਰੇਗਾ ਮੁਲਾਜ਼ਮਾਂ ਦੇ ਟਰਮੀਨੇਸ਼ਨ ਸਬੰਧੀ ਜਾਰੀ ਕੀਤੇ ਗਏ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਝੰਡੂਕੇ ਨੇ ਦੱਸਿਆ ਕਿ ਖੰਨਾ ਵਿਖੇ ਮਗਨਰੇਗਾ ਮੁਲਾਜ਼ਮਾਂ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਲਾਈਵ ਹੋ ਕੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਇਸ ਦੇ ਉਲਟ ਵਾਅਦਾ ਨਿਭਾਉਣ ਦੀ ਬਜਾਏ ਮੁਲਾਜ਼ਮਾਂ ਨੂੰ ਟਰਮੀਨੇਟ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ, ਜਿਸ ਨਾਲ ਸਮੂਹ ਕਰਮਚਾਰੀਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਜਸਪਾਲ ਸਿੰਘ ਜੱਸੀ, ਕਿਸ਼ੋਰ ਕੁਮਾਰ ਤੇ ਸ਼ੁਭਪ੍ਰੀਤ ਸਿੰਘ ਖਿਆਲਾ ਨੇ ਕਿਹਾ ਕਿ ਸਰਕਾਰ ਵਲੋਂ ਕੀਤੀ ਗਈ ਵਾਅਦਾ ਖ਼ਿਲਾਫ਼ੀ ਕਿਸੇ ਵੀ ਸੂਰਤ ‘ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਟਰਮੀਨੇਸ਼ਨ ਦੇ ਜਾਰੀ ਕੀਤੇ ਆਦੇਸ਼ ਵਾਪਸ ਨਹੀਂ ਲੈਂਦੀ ਅਤੇ ਜਾਇਜ਼ ਤੇ ਹੱਕੀ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ 20 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਰਿਹਾਇਸ਼ ਖੰਨਾ ਵਿਖੇ ਮੁੜ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਰਾਜਪਾਲ ਕੌਰ ਬੀਰੋਕੇ ਕਲਾਂ, ਸੋਮ ਪ੍ਰਕਾਸ਼, ਵਨੀਤ ਮੱਤੀ, ਅਮਨਦੀਪ ਰਾਮ, ਕੁਲਦੀਪ ਸਿੰਘ ਬੋੜਾਵਾਲ, ਕਿਸ਼ੋਰ ਕੁਮਾਰ, ਰਘਵੀਰ ਸਿੰਘ, ਝੰਡਾ ਸਿੰਘ, ਨਿਰਮਲ ਸਿੰਘ ਚੱਕ ਭਾਈਕੇ, ਜੱਗੂ ਸਿੰਘ ਗੇਹਲੇ, ਰਾਜਨਦੀਪ ਕੌਰ, ਵਿਜੇ ਲੱਛਮੀ, ਸਰਬਜੀਤ ਕੌਰ, ਬੀਰਬਲ ਗੁਰਨੇ, ਜਸਪਾਲ ਸਿੰਘ ਗੁਰਨੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਹਿਕਾਰੀ ਬੈਂਕ ਮਾਨਸਾ ਦੇ ਕਰਮਚਾਰੀਆਂ ਵਲੋਂ ਗੇਟ ਰੈਲੀ ਕਰ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗਣਨਾ ਫਾਰਮ (ਐੱਸ.ਆਈ.ਆਰ.) ਲਈ ਅੱਜ ਐਤਵਾਰ ਵਿਸ਼ੇਸ਼ ਰਹੇਗਾ-ਡੀ.ਸੀ. ਹਿਮਾਸ਼ੂ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।