05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਨਜਾਇਜ਼ ਹੁੱਕਾ ਬਾਰ ਚਲਾਉਣ ਦੇ ਮਾਮਲੇ ’ਚ ਸੰਚਾਲਕ ਖਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 20-07-2026

ਬਠਿੰਡਾ, 19 ਜੁਲਾਈ (ਪੱਤਰ ਪ੍ਰੇਰਕ)- ਥਾਣਾ ਕੈਂਟ ਪੁਲਿਸ ਨੇ ਹਸਪਤਾਲ ਦੇ ਸਾਹਮਣੇ ਨਜਾਇਜ ਰੂਪ ’ਚ ਚੁੱਕਾ ਬਾਰ ਪਰੋਸ਼ਣ ਦੇ ਮਾਮਲੇ ’ਚ ਇਕ ਨੌਜਵਾਨ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਾਰਵਾਈ ਦੇ ਦੌਰਾਨ ਮੌਕੇ ਤੋਂ ਤਿੰਨ ਹੁੱਕੇ ਵੀ ਬਰਾਮਦ ਕੀਤੇ ਹਨ। ਥਾਣਾ ਕੈਂਟ ’ਚ ਤੈਨਾਤ ਇੰਸਪੈਕਟਰ ਦਲਜੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਕਿ ਗਣੇਸਾ ਬਸਤੀ ਦਾ ਰਹਿਣ ਵਾਲਾ ਕੇਸ਼ਵ ਸਿੰਗਲਾ ਆਦੇਸ਼ ਹਸਪਤਾਲ ਦੇ ਸਾਹਮਣੇ ਸਥਿਤ ਡੀਜੇਏਵੀਯੂ ਕੈਫੇ ਅਤੇ ਲੋਜ ’ਚ ਨਜਾਇਜ ਰੂਪ ਵਿਚ ਹੁੱਕਾ ਬਾਰ ਚਲਾ ਰਹੇ ਹਨ। ਸੂਚਨਾ ਦੇ ਅਧਾਰ ’ਤੇ ਪੁਲਿਸ ਟੀਮ ਨੇ ਮੌਕੇ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਮੌਕੇ ਤੋਂ ਤਿੰਨ ਹੁੱਕੇ ਬਰਾਮਦ ਕੀਤੇ ਹਨ। ਇਸ ਦੇ ਬਾਅਦ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਕਾਰਵਾਈ ਦੇ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਜਮਾਨਤ ਰਿਹਾ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਵਿਧਾਇਕ ਬਲਕਾਰ ਸਿੱਧੂ ਵਲੋਂ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਜਿੰਮ ਦਾ ਉਦਘਾਟਨ ਅਗਲੀ ਖ਼ਬਰ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਵਲੋਂ ਮੰਗਾਂ ਦੀ ਪੂਰਤੀ ਕਰਵਾਉਣ ਲਈ ਦਸਵੇਂ ਦਿਨ ਵੀ ਕੰਮ ਛੋੜ ਹੜਤਾਲ ਜਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।