ਮਹਿਰਾਜ, 19 ਜੁਲਾਈ (ਸੁਖਪਾਲ ਮਹਿਰਾਜ): ਨਗਰ ਪੰਚਾਇਤ ਮਹਿਰਾਜ ਅਧੀਨ ਕੋਠੇ ਮੱਲੂਆਣਾ ਵਿਖੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਓਪਨ ਜਿੰਮ ਦਾ ਉਦਘਾਟਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਖੇਡਾਂ ਅਤੇ ਕਸਰਤ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਲੋਕਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੋਨੀ ਮੱਲੂਆਣਾ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਸਰਕਾਰ ਵਲੋਂ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਦਘਾਟਨ ਸਮਾਗਮ ਦੌਰਾਨ ਨਗਰ ਪੰਚਾਇਤ ਦੇ ਨੁਮਾਇੰਦੇ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਵਿਧਾਇਕ ਬਲਕਾਰ ਸਿੱਧੂ ਵਲੋਂ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਜਿੰਮ ਦਾ ਉਦਘਾਟਨ
ਅਜੀਤ ਡੈਸਕ
20-07-2026