05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕਲੀਨ ਪੰਜਾਬ-ਪਰਾਊਡ ਪੰਜਾਬ’ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਸੌਲ ਮਹਿਰਾਜ ਵਿਖੇ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਕਰਵਾਈ

ਅਜੀਤ ਡੈਸਕ 20-07-2026

ਮਹਿਰਾਜ, 19 ਜੁਲਾਈ (ਸੁਖਪਾਲ ਮਹਿਰਾਜ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਕਲੀਨ ਪੰਜਾਬ-ਪਰਾਊਡ ਪੰਜਾਬ’ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਸੌਲ ਮਹਿਰਾਜ ਵਿਖੇ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸਾਫ਼-ਸਫ਼ਾਈ, ਵਾਤਾਵਰਨ ਸੰਭਾਲ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ, ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਰਣਯੋਧ ਸਿੰਘ (ਯੋਧਾ) ਮਹਿਰਾਜ, ਨੋਡਲ ਅਫ਼ਸਰ ਸ਼ਨੀ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਅਤੇ ਸਮਾਜ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ। ਸਕੂਲ ਦੀ ਮੁੱਖ ਅਧਿਆਪਕਾ ਸੁਖਮੰਦਰ ਕੌਰ ਅਤੇ ਸਮੂਹ ਸਟਾਫ਼ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦਿੱਤਾ। ਸੀ.ਐਫ. ਰਾਜਵੀਰ ਕੌਰ ਨੇ ਸਫ਼ਾਈ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ, ਜਦਕਿ ਮੋਟੀਵੇਟਰ ਹਰਪ੍ਰੀਤ ਕੌਰ ਅਤੇ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਸਫ਼ਾਈ ਦੀਆਂ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਸਾਰੇ ਮਹਿਮਾਨਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਐੱਸ.ਐੱਮ.ਓ. ਡਾ.ਰਵੀਕਾਂਤ ਗੁਪਤਾ ਵਲੋਂ ਪੀ.ਐੱਚ.ਐੱਸ.ਸੀ. ਦੇ ਡਾਇਰੈਕਟਰ ਡਾ. ਸੁਨੀਲ ਕੁਮਾਰ ਨਾਲ ਮੁਲਾਕਾਤ ਅਗਲੀ ਖ਼ਬਰ ਭੁੱਚੋ ਮੰਡੀ ਵਿਚ ਚਿੜੀਆਂ ਲਈ ਮਿੱਟੀ ਦੇ ਆਲ੍ਹਣੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।