ਤਲਵੰਡੀ ਸਾਬੋ, 19 ਜੁਲਾਈ (ਰਵਜੋਤ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ.ਸੁਨੀਲ ਕੁਮਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਵਜੋਂ ਨਵੀਂ ਜ਼ਿੰਮੇਵਾਰੀ ਸੌਂਪਣ ਉਪਰੰਤ ਬੀਤੇ ਕੱਲ੍ਹ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵੀਕਾਂਤ ਗੁਪਤਾ ਵਲੋਂ ਉਨ੍ਹਾਂ ਨਾਲ ਬਠਿੰਡਾ ਵਿਖੇ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਜਿੱਥੇ ਉਨ੍ਹਾਂ ਡਾ.ਸੁਨੀਲ ਕੁਮਾਰ ਨੂੰ ਡਾਇਰੈਕਟਰ ਬਣਨ ‘ਤੇ ਮੁਬਾਰਕਬਾਦ ਦਿੱਤੀ ਉੱਥੇ ਹੀ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ, ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਹੋਰਨਾਂ ਮਸਲਿਆਂ ਸਬੰਧੀ ਚਰਚਾ ਕੀਤੀ। ਇਸ ਮੌਕੇ ਡਾ. ਗੁਪਤਾ ਨੇ ਹਸਪਤਾਲ ਦੀਆਂ ਮੌਜੂਦਾ ਲੋੜਾਂ ਜਿਵੇਂ ਕਿ ਅਤਿ-ਆਧੁਨਿਕ ਮੈਡੀਕਲ ਮਸ਼ੀਨਰੀ, ਦਵਾਈਆਂ ਦੀ ਨਿਰੰਤਰ ਉਪਲਬਧਤਾ ਅਤੇ ਸਟਾਫ਼ ਦੀਆਂ ਲੋੜਾਂ ਬਾਰੇ ਡਾਇਰੈਕਟਰ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਹਸਪਤਾਲ ਦੇ ਪ੍ਰਬੰਧਕੀ ਸੁਧਾਰਾਂ, ਚੱਲ ਰਹੇ ਵਿਕਾਸ ਕਾਰਜਾਂ ਅਤੇ ਹਸਪਤਾਲ ਵਲੋਂ ਪ੍ਰਾਪਤ ਕੀਤੇ ਗਏ ਟੀਚਿਆਂ ਦੀ ਸਮੀਖਿਆ ਵੀ ਕੀਤੀ ਗਈ। ਇਸ ਮੌਕੇ ਡਾਇਰੈਕਟਰ ਡਾ. ਸੁਨੀਲ ਕੁਮਾਰ ਨੇ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਦੀ ਪ੍ਰਗਤੀ ਲਈ ਡਾ. ਰਵੀ ਕਾਂਤ ਗੁਪਤਾ ਦੀ ਕਾਰਜਕੁਸ਼ਲਤਾ ਦੀ ਸ਼ਲਾਘਾ ਕਰਦਿਆਂ ਭਰੋਸਾ ਦਿਵਾਇਆ ਕਿ ਸਬ-ਡਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਐੱਸ.ਐੱਮ.ਓ. ਡਾ.ਰਵੀਕਾਂਤ ਗੁਪਤਾ ਵਲੋਂ ਪੀ.ਐੱਚ.ਐੱਸ.ਸੀ. ਦੇ ਡਾਇਰੈਕਟਰ ਡਾ. ਸੁਨੀਲ ਕੁਮਾਰ ਨਾਲ ਮੁਲਾਕਾਤ
ਅਜੀਤ ਡੈਸਕ
20-07-2026