06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸੜਕ ਦੀ ਮਾੜੀ ਹਾਲਤ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਅਜੀਤ ਡੈਸਕ 21-07-2026

ਬਰੇਟਾ, 20 ਜੁਲਾਈ (ਪਾਲ ਸਿੰਘ ਮੰਡੇਰ)- ਵੈਸੇ ਤਾਂ ਬਰੇਟਾ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਹਾਲਤ ਖ਼ਸਤਾ ਹੈ ਪਰ ਦਿਆਲਪੁਰਾ ਰੋਡ ਲੰਬੇ ਸਮੇਂ ਤੋਂ ਬਦਹਾਲੀ ਦਾ ਸ਼ਿਕਾਰ ਹੈ, ਜਿਸ ਕਰ ਕੇ ਥਾਂ-ਥਾਂ ਪਏ ਵੱਡੇ ਟੋਇਆਂ ਕਾਰਨ ਰਾਹਗੀਰਾਂ ਦਾ ਲੰਘਣਾ ਦੁੱਭਰ ਹੋਇਆ ਪਿਆ ਹੈ। ਸੜਕ ਦੇ ਟੁੱਟਣ ਨਾਲ ਹਰ ਵਾਹਨ ਦੇ ਲੰਘਣ ਸਮੇਂ ਗ਼ੁਬਾਰ ਵਾਂਗ ਉੱਠਦੀ ਧੂੜ ਨੇ ਲੋਕਾਂ ਦਾ ਸਾਹ ਲੈਣਾ ਵੀ ਔਖਾ ਕਰ ਦਿੱਤਾ ਹੈ। ਸੜਕ ਕਿਨਾਰੇ ਰਹਿੰਦੇ ਵਸਨੀਕਾਂ ਦਾ ਕਹਿਣਾ ਹੈ ਕਿ ਦਿਨ ਭਰ ਉੱਡਦੀ ਧੂੜ ਕਾਰਨ ਘਰਾਂ ਦੇ ਬੂਹੇ-ਬਾਰੀਆਂ ਬੰਦ ਰੱਖਣੀਆਂ ਪੈਂਦੀਆਂ ਹਨ, ਫਿਰ ਵੀ ਘਰ ’ਚ ਧੂੜ ਦੀ ਪਰਤ ਜੰਮ ਜਾਂਦੀ ਹੈ। ਬਜ਼ੁਰਗਾਂ ਅਤੇ ਬੱਚਿਆਂ ਨੂੰ ਸਾਹ ਦੀ ਤਕਲੀਫ਼, ਖੰਘ ਅਤੇ ਅੱਖਾਂ ’ਚ ਜਲਨ ਵਰਗੀਆਂ ਸ਼ਿਕਾਇਤਾਂ ਆਮ ਹੋ ਗਈਆਂ ਹਨ। ਰਸਤੇ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਮਾਲਕਾਂ ਦਾ ਕਹਿਣਾ ਹੈ ਕਿ ਧੂੜ ਕਾਰਨ ਸਮਾਨ ਖ਼ਰਾਬ ਹੋ ਰਿਹਾ ਹੈ ਅਤੇ ਗਾਹਕ ਵੀ ਘੱਟ ਆਉਂਦੇ ਹਨ। ਸੜਕ ਦੀ ਖ਼ਸਤਾ ਹਾਲਤ ਕਾਰਨ ਦੋ-ਪਹੀਆ ਵਾਹਨ ਚਾਲਕਾਂ ਨੂੰ ਸੰਤੁਲਨ ਬਣਾਈ ਰੱਖਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਅਕਸਰ ਹਾਦਸੇ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕ ਦੀ ਮੁਰੰਮਤ ਲਈ ਕਈ ਵਾਰ ਸਬੰਧਿਤ ਵਿਭਾਗ ਅਤੇ ਨਗਰ ਕੌਂਸਲ ਨੂੰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਲੋਕਾਂ ਨੇ ਮੰਗ ਕੀਤੀ ਹੈ ਕਿ ਸੜਕ ਦੀ ਜਲਦ ਮੁਰੰਮਤ ਕਰਵਾਈ ਜਾਵੇ ਨਹੀਂ ਤਾਂ ਧਰਨਾ ਦੇਣ ਲਈ ਮਜਬੂਰ ਹੋਣਗੇ।

ਪਿਛਲੀ ਖ਼ਬਰ ਹਰਜੀਤ ਸਿੰਘ ਗਰੇਵਾਲ ਨੂੰ ਚੇਅਰਮੈਨ ਬਣਾਉਣ ’ਤੇ ਭਾਜਪਾ ਵਰਕਰਾਂ ਨੇ ਲੱਡੂ ਵੰਡੇ ਅਗਲੀ ਖ਼ਬਰ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਬਹਿਣੀਵਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।